ਪੰਜਾਬ ‘ਚ ਡਾਕਟਰਾਂ ਦੀ ਹੜਤਾਲ ਹੋਈ ਖਤਮ, ਸਰਕਾਰ ਨੇ ਮੰਨੀਆਂ ਸਾਰੀਆਂ ਮੰਗਾਂ

4677292
Total views : 5510071

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ ਬੀ.ਐਨ.ਈ ਬਿਊਰੋ

ਪੰਜਾਬ ਵਿੱਚ ਹੁਣ ਡਾਕਟਰਾਂ ਦੀ ਹੜਤਾਲ ਖਤਮ ਹੋ ਗਈ ਹੈ। ਓਪੀਡੀ ‘ਚ ਹੁਣ ਮਰੀਜਾਂ ਨੂੰ ਮਿਲੇਗੀ ਦਵਾਈ। ਦੱਸ ਦਈਏ ਸਰਕਾਰੀ ਹਸਪਤਾਲ ਦੇ ਡਾਕਟਰ ਪਿਛਲੇ 6 ਦਿਨ ਤੋਂ ਹੜਤਾਲ ‘ਤੇ ਚੱਲ ਰਹੇ ਸੀ।ਹੁਣ ਸਿਹਤ ਵਿਭਾਗ ਅਤੇ ਸਿਹਤ ਮੰਤਰੀ ਨਾਲ ਅੱਜ ਹੋਈ ਮੀਟਿੰਗ ਤੋਂ ਬਾਅਦ ਸਾਰੇ ਪੰਜਾਬ ਦੇ ਡਾਕਟਰਾਂ ਨੇ ਆਪਣੀ ਹੜਤਾਲ ਵਾਪਿਸ ਲੈ ਲਈ ਹੈ। ਦੱਸਿਆ ਗਿਆ ਹੈ ਨਵੇਂ ਡਾਕਟਰਾਂ ਦੀ ਭਰਤੀ ਲਈ ਜਲਦ ਪੇਪਰ ਕਰਵਾਇਆ ਜਾਏਗਾ।

ਮੀਟਿੰਗ ਮਗਰੋਂ  ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਜਲਦ ਹੀ ਡਾਕਟਰਾਂ ਦੀਆਂ ਨਵੀਆਂ ਭਰਤੀਆਂ ਕੀਤੀਆਂ ਜਾਣਗੀਆਂ। 400 ਡਾਕਟਰਾਂ ਦੀ ਫਿਲਹਾਲ ਭਰਤੀ ਕੀਤੀ ਵੀ ਜਾ ਰਹੀ ਹੈ। ਸੁਰੱਖਿਆਂ ਦੇ ਮੁੱਦਿਆਂ ਨੂੰ ਵੀ 1 ਹਫ਼ਤੇ ਦੇ ਅੰਦਰ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਡਾਕਟਰਾਂ ਦੀਆਂ ਮੰਗਾਂ ਜਾਇਜ਼ ਸੀ। ਇਸੇ ਦੇ ਚੱਲਦੇ ਸਾਰੀਆਂ ਮੰਗਾਂ ਨੂੰ ਮੰਨ ਲਿਆ ਗਿਆ ਹੈ। ਜਲਦ ਹੀ ਨਵੀਆਂ ਸਹੂਲਤਾਂ ਵੀ ਸ਼ੁਰੂ ਕਰ ਦਿੱਤੀਆਂ ਜਾਣਗੀਆਂ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

 

Share this News