Total views : 5510073
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ
ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ ਚਰਨਜੀਤ ਸਿੰਘ ਸੋਹਲ ਦੇ ਦਿਸ਼ਾ ਨਿਰਦੇਸ਼ਾਂ ਤੇ ਲੁੱਟਾਂ ਖੋਹਾਂ ਤੇ ਕਤਲ ਦੀਆਂ ਵਾਰਦਾਤਾਂ ਕਰਨ ਵਾਲੇ ਮਾੜੇ ਅਨਸਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਰਾਜਾਸਾਂਸੀ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਦੀ ਟੀਮ ਨੇ ਸੂਚਨਾ ਦੇ ਅਧਾਰ ‘ਤੇ ਪੈਸੇ ਲੈ ਕੇ ਕਤਲ ਕਰਨ ਵਾਲੇ ਇੱਕ ਗੈਂਗ ਨੂੰ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਸੁਪਾਰੀ ਲੈ ਕੇ ਬੰਦੇ ਦਾ ਕਤਲ ਕਰਦੇ ਹਨ।
ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਨੇ ਲਵ ਮੈਰਿਜ ਕਰਵਾਈ ਸੀ ਤੇ ਇਹਨਾਂ ਨੇ ਕਿਸੇ ਕੋਲੋਂ ਪੈਸੇ ਲੈ ਕੇ ਪਹਿਲਾਂ ਉਸ ਨੌਜਵਾਨ ਨੂੰ ਕਿਡਨੈਪ ਕੀਤਾ ਤੇ ਉਸ ਤੋਂ ਬਾਅਦ ਉਸਦਾ ਕਤਲ ਕਰ ਦਿੱਤਾ ਤੇ ਇਸ ਤੋਂ ਇਲਾਵਾ ਇੱਕ ਹੋਰ ਮਾਮਲੇ ਦੇ ਵਿੱਚ ਥਾਣਾ ਅਜਨਾਲਾ ਵਿਖੇ ਹੀ ਇਹ ਭਗੋੜੇ ਚਲਦੇ ਪਏ ਹਨ। ਉਹਨਾਂ ਕਿਹਾ ਕਿ ਇਹ ਇੱਕ ਗੱਡੀ ਵਿੱਚ ਹਥਿਆਰਾਂ ਨਾਲ ਲੈਸ ਹੋ ਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਜਾ ਰਹੇ ਸਨ। ਪੁਲਿਸ ਨੇ ਮੁਖਬਰ ਦੀ ਸੂਚਨਾ ਦੇ ਅਧਾਰ ਤੇ ਇਹਨਾਂ ਨੂੰ ਕਾਬੂ ਕਰ ਲਿਆ। ਉਹਨਾਂ ਕਿਹਾ ਕਿ ਇਹਨਾਂ ਨੇ ਅਜਨਾਲੇ ਵਿੱਚ ਇੱਕ ਮੋਟਰਸਾਈਕਲ ਵੀ ਚੋਰੀ ਕੀਤਾ ਸੀ ਉਹ ਵੀ ਇਹਨਾਂ ਕੋਲ ਕਾਬੂ ਕਰ ਲਿਆ ਗਿਆ ਹੈ।ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਇਹਨਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਹਨਾਂ ਨੇ ਗੱਡੀ ਭਜਾ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਟੀਮ ਨੇ ਬੜੀ ਮਸ਼ੱਕਤ ਨਾਲ ਇਹਨਾਂ ਨੂੰ ਕਾਬੂ ਕਰ ਲਿਆ। ਇਹਨਾਂ ਕੋਲੋਂ ਇੱਕ ਦੇਸੀ ਪਿਸਤੌਲ ਅਤੇ ਇੱਕ ਏਅਰ ਸ਼ੋਰਟ ਪਿਸਤੌਲ ਇੱਕ ਹੋਰ ਖਿਡੌਣਾ ਪਿਸਤੌਲ ਤੇ ਚਾਰ ਜਿੰਦਾ ਰੋਂਦ ਵੀ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਇਹਨਾਂ ਕੋਲੋਂ ਛੇ ਮੋਬਾਈਲ ਫੋਨ ਅਤੇ ਇੱਕ ਗੱਡੀ ਵੀ ਬਰਾਮਦ ਕੀਤੇ ਗਏ ਹਨ। ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰ ਇਨ੍ਹਾਂ ਨੂੰ ਚਾਰ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-