ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਨਾਰਲੀ-ਛੀਨਾ ਬਿਧੀ ਚੰਦ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਰੱਖਿਆ ਨੀਂਹ ਪੱਥਰ

4677292
Total views : 5510071

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬੱਬੂ ਬੰਡਾਲਾ 

ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਸ੍ਰ. ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਦੀ ਮੌਜੂਦਗੀ ਵਿੱਚ ਨਾਰਲੀ-ਛੀਨਾ ਬਿਧੀ ਚੰਦ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਰੱਖਿਆ ।
ਇਸ ਮੌਕੇ ਕੈਬਨਿਟ ਮੰਤਰੀ ਸ੍ਰ. ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਇਹ ਸੜਕ ਜਿਸ ਦੀ ਕੁੱਲ ਲੰਬਾਈ 06.64 ਕਿਲੋਮੀਟਰ ਅਤੇ ਚੌੜਾਈ 18 ਫੁੱਟ ਹੈ, ਦੀ ਸਪੈਸ਼ਲ ਰਿਪੇਅਰ ਦਾ ਕੰਮ ਲੋਕ ਨਿਰਮਾਣ ਵਿਭਾਗ, ਭਵਨ ਤੇ ਮਾਰਗ ਸ਼ਾਖਾ ਵੱਲੋਂ 346.28 ਲੱਖ ਰੁਪਏ ਦੀ ਲਾਗਤ ਨਾਲ ਕਰਵਾਇਆ ਜਾ ਰਿਹਾ ਹੈ।ਉਹਨਾਂ ਕਿਹਾ ਕਿਸੜਕ ਦੀ ਸਪੈਸ਼ਲ ਰਿਪੇਅਰ ਦੇ ਇਸ ਕੰਮ ਨੂੰ 06 ਮਹੀਨੇ ਵਿੱਚ ਮੁਕੰਮਲ ਕੀਤਾ ਜਾਵੇਗਾ।

ਸੜਕ ਦੀ ਰਿਪੇਅਰ ਹੋਣ ਨਾਲ ਇਲਾਕੇ ਦੇ ਲੋਕਾਂ ਅਤੇ ਕਿਸਾਨਾਂ ਨੂੰ ਮਿਲੇਗੀ ਸੜਕੀ ਆਵਾਜਾਈ ਦੀ ਸਹੂਲਤ-ਵਿਧਾਇਕ  ਸਰਵਨ ਸਿੰਘ ਧੁੰਨ


ਸ੍ਰ. ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਇਹ ਸੜਕ ਇਤਿਹਾਸਕ ਨਗਰ ਛੀਨਾ ਬਿਧੀ ਚੰਦ ਅਤੇ ਨਾਰਲੀ ਨੂੰ ਖਾਲੜਾ-ਭਿੱਖੀਵਿੰਡ ਸੜਕ ਨਾਲ ਜੋੜਦੀ ਹੈ।ਇਸ ਤੋਂ ਇਲਾਵਾ ਇਹ ਸੜਕ ਨੇੜਲੇ ਪਿੰਡਾਂ ਨੂੰ ਖਾਲੜਾ ਦਾਣਾ ਮੰਡੀ ਨਾਲ ਵੀ ਜੋੜਦੀ ਹੈ। ਉਹਨਾਂ ਦੱਸਿਆ ਕਿ ਇਸ ਸੜਕ ਦੀ ਆਖਰੀ ਰਿਪੇਅਰ ਸਾਲ 2012 ਵਿੱਚ ਹੋਈ ਸੀ ਅਤੇ ਹੁਣ ਸਾਡੀ ਸਰਕਾਰ ਵੱਲੋਂ 12 ਸਾਲ ਬਾਅਦ ਇਸ ਸੜਕ ਦੀ ਸਪੈਸ਼ਲ ਰਿਪੇਅਰ ਮਨਜ਼ੂਰ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਸੜਕ ਦੀ ਮੁਰੰਮਤ ਹੋਣ ਨਾਲ ਇਲਾਕੇ ਦੇ ਲੋਕਾਂ ਅਤੇ ਕਿਸਾਨਾਂ ਨੂੰ ਆਪਣੀ ਫਸਲ ਮੰਡੀ ਵਿੱਚ ਲਿਜਾਣ ਲਈ ਬਹੁਤ ਜ਼ਿਆਦਾ ਸਹੂਲਤ ਮਿਲੇਗੀ।ਉਹਨਾਂ ਦੱਸਿਆ ਕਿ ਇਸ ਸੜਕ ਨੂੰ ਬਣਾਉਣ ਤੋਂ ਬਾਅਦ ਸਬੰਧਿਤ ਠੇਕੇਦਾਰ ਵੱਲੋਂ 5 ਸਾਲ ਲਈ ਮੇਨਟੇਨ ਵੀ ਕੀਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦੀ ਸਹੂਲਤ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇੇ ਹਨ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਸੜਕ ਹਾਦਸਿਆਂ ਵਿੱਚ ਕੀਮਤੀ ਜਾਨਾਂ ਬਚਾਉਣ ਲਈ ਸੜਕ ਸੁਰੱਖਿਆ ਫੋਰਸ ਦੀ ਸੜਕਾਂ ‘ਤੇ ਤੈਨਾਤੀ ਕੀਤੀ ਗਈ ਹੈ।

ਇਸ ਮੌਕੇ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਨੇ ਦੱਸਿਆ ਕਿ ਇਲਾਕਾ ਵਾਸੀਆਂ ਅਤੇ ਇਸ ਦੇ ਨਾਲ ਲੱਗਦੇ ਪਿੰਡ ਵਾਸੀਆਂ ਲਈ ਇਹ ਸੜਕ ਬਹੁਤ ਹੀ ਮਹੱਤਵਪੂਰਨ ਹੈ।

ਉਹਨਾਂ ਕਿਹਾ ਕਿ ਇਸ ਸੜਕ ਦੀ ਰਿਪੇਅਰ ਹੋਣ ਨਾਲ ਇਲਾਕੇ ਦੇ ਲੋਕਾਂ ਅਤੇ ਕਿਸਾਨਾਂ ਨੂੰ ਸੜਕੀ ਆਵਾਜਾਈ ਦੀ ਸਹੂਲਤ ਮਿਲੇਗੀ।ਰਾਹਗੀਰਾਂ ਅਤੇ ਵਾਹਨ ਚਾਲਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਇਸ ਸੜਕ ਤੇ ਲੋੜੀਂਦੀ ਸੁਵਿਧਾ ਵੀ ਦਿੱਤੀ ਜਾਵੇਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News