Total views : 5509756
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਮੈਂਬਰ ਲੋਕ ਸਭਾ ਤੇ ਰਾਜਸਥਾਨ ਕਾਂਗਰਸ ਦੇ ਇੰਚਾਰਜ ਸੁੱਖਜਿੰਦਰ ਸਿੰਘ ਰੰਧਾਵਾ ਨੇ ਮਾਝੇ ਦੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰਨ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਹਰ ਵਰਗ ਚਾਹੇ ਕਿਸਾਨ, ਮਜ਼ਦੂਰ, ਮੁਲਾਜ਼ਮ ਜਾਂ ਛੋਟਾ ਵਿਉਪਾਰੀ ਹੋਵੇ ਉਸਨੂੰ ਆਪਣੀ ਨੈਤਿਕ ਜਿੰਮੇਵਾਰੀ ਸਮਝਣੀ ਚਾਹੀਦੀ ਹੈ ਕਿ ਉਹ ਹਰਿਆਣਾ ਵਿੱਚ ਜਾਕੇ ਭਾਜਪਾ ਤੇ ਉਸਦੀ ‘ਬੀ’ ਟੀਮ ਆਮ ਆਦਮੀ ਪਾਰਟੀ ਦੇ
ਪੰਜਾਬ ਵਿਚਲੀ ਮਾਨ ਸਰਕਾਰ ਦੀਆਂ ਗਪੌੜਾਂ ਦੇ ਕਰਾਂਗੇ ਖੁਲਾਸੇ
ਉਮੀਦਵਾਰਾਂ ਦੀ ਡਟਕੇ ਵਿਰੋਂਧਤਾ ਕਰਨ ਤੇ ਹਰਿਆਣਾ ਦੇ ਅਣਖੀ ਲੋਕਾਂ ਨੂੰ ਸੁਚੇਤ ਕਰਨ ਕਿ ਮੋਦੀ ਸਰਕਾਰ ਨੇ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਸੜਕਾਂ ਤੇ ਰੋਲਕੇ ਰੱਖ ਦਿੱਤਾ ਤੇ ਸਾਡੇ ਬਹੁਤ ਸਾਰੇ ਕਿਸਾਨ ਤੇ ਮਜ਼ਦੂਰ ਵੀਰ ਇਸ ਧਰਨਿਆਂ ਵਿੱਚ ਸ਼ਹੀਦੀਆਂ ਪਾ ਗਏ ਪਰ ਕੇਂਦਰ ਦੀ ਮੋਦੀ ਸਰਕਾਰ ਦੇ ਕੰਨ ਤੇ ਜੂੰ ਤੱਕ ਨਹੀਂ ਸਰਕੀ। ਜਿੱਥੇ ਵੀ ਸਾਡੀਆਂ ਰਿਸ਼ਤੇਦਾਰੀਆਂ ਜਾਂ ਸਾਂਝਾਂ ਹਨ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿੱਚ ਫ਼ਤਵਾ ਦੇਣ ਲਈ ਪ੍ਰੇਰਿਤ ਕਰੀਏ। ਇਸ ਮੌਕੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ, ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਮਜੀਠਾ ਹਲਕੇ ਦੇ ਕਾਂਗਰਸ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ, ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਤੇ ਸੀਨੀਅਰ ਕਾਂਗਰਸੀ ਆਗੂ ਰਾਜਬੀਰ ਸਿੰਘ ਭੁੱਲਰ ਵੀ ਨਾਲ ਸਨ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-