ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਨੇ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਈਨ ਰਾਹੀਂ ਝੋਨੇ ਦੀ ਕਟਾਈ ’ਤੇ ਲਗਾਈ ਮੁਕੰਮਲ ਪਾਬੰਦੀ

4677163
Total views : 5509755

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ 

  ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ  ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਕਸਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਈਨ ਰਾਹੀਂ ਝੋਨੇ ਦੀ ਕਟਾਈ ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਝੋਨੇ ਦੀ ਕਟਾਈ  ਦਾ ਸੀਜ਼ਨ ਸ਼ੁਰੂ ਹੋਣ ਉਪਰੰਤ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਹਾਰਵੈਸਟਰ ਕੰਬਾਈਨ ਵਾਲਿਆਂ ਵੱਲੋਂ ਝੋਨੇ  ਨੂੰ ਸਹੀ ਤਰ੍ਹਾਂ ਪੱਕਣ ਤੋਂ ਪਹਿਲਾਂ ਵੱਧ ਨਮੀ ਵਾਲੀ ਝੋਨੇ ਦੀ ਫਸਲ  ਕੱਟ ਦਿੱਤੀ ਜਾਦੀ ਹੈ ਅਤੇ ਅਤੇ ਕਿਸਾਨਾਂ ਵੱਲੋਂ ਵੱਧ ਨਮੀ ਵਾਲੀ ਝੋਨਾ ਮੰਡੀਆਂ ਵਿਚ ਲਿਆਉਣ ਕਾਰਨ ਖ਼ਰੀਦ ਏਜੰਸੀਆਂ ਵੱਲੋਂ ਝੋਨੇ ਦੀ ਬੋਲੀ ਨਹੀਂ ਕੀਤੀ ਜਾਂਦੀਜਿਸ ਕਾਰਨ ਮੰਡੀਆਂ ਵਿਚ ਤਣਾਅਪੂਰਨ ਸਥਿਤੀ ਪੈਦਾ ਹੋਣ ਦੀ ਸੰਭਾਵਨਾ ਬਣ ਜਾਂਦੀ ਹੈ। ਇਸ ਸਥਿਤੀ ਨੂੰ ਤੁਰੰਤ ਨਿਪਟਾਉਣ ਦੀ ਅਤਿਅੰਤ ਲੋੜ ਹੈ। ਇਸ ਲਈ ਇਹ ਹੁਕਮ 15 ਨਵੰਬਰ 2024 ਤੱਕ ਲਾਗੂ ਰਹੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News