Total views : 5509751
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਰਾਮਾਂ ਮੰਡੀ/ਅਸ਼ੋਕ ਕੁਮਾਰ .
ਸਥਾਨਕ ਲੋਕਾਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿੱਚ ਨੌਕਰੀਆਂ ਵਿੱਚ 50 ਫੀਸਦੀ ਰਾਖਵਾਂਕਰਨ ਮਿਲਣਾ ਚਾਹੀਦਾ ਹੈ, ਇਹ ਗੱਲ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਸਕੱਤਰ ਸਰੂਪ ਸਿੰਘ ਰਾਮਾਂ ਨੇ ਕਹੀ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਇੰਨੀ ਵੱਡੀ ਇੰਡਸਟਰੀ ਹੋਣ ਦੇ ਬਾਵਜੂਦ ਇਲਾਕੇ ਦੇ ਪੜ੍ਹੇ-ਲਿਖੇ ਨੌਜਵਾਨਾਂ ਦੀ ਥਾਂ ਬਾਹਰਲੇ ਰਾਜਾਂ ਤੋਂ ਲੋਕ ਭਰਤੀ ਕੀਤੇ ਜਾ ਰਹੇ ਹਨ, ਜਦਕਿ ਸੈਂਕੜੇ ਲੋਕਲ ਪੜ੍ਹੇ-ਲਿਖੇ ਨੌਜਵਾਨ ਬੇਰੁਜ਼ਗਾਰ ਘੁੰਮ ਰਹੇ ਹਨ।
ਉਨ੍ਹਾਂ ਕਿਹਾ ਕਿ ਜਦ ਤੋਂ ਰਿਫਾਇਨਰੀ ਦਾ ਕੰਮ ਸ਼ੁਰੂ ਹੋਇਆ ਹੈ ਉਦੋਂ ਤੋਂ ਹੀ ਰਿਫਾਇਨਰੀ ਮੈਨੇਜਮੈਂਟ ਸਥਾਨਕ ਲੋਕਾਂ ਨੂੰ ਉੱਚ ਅਹੁਦਿਆਂ ‘ਤੇ ਭਰਤੀ ਕਰਨ ਤੋਂ ਝਿਜਕ ਰਹੀ ਹੈ, ਜਦਕਿ ਇੱਥੋਂ ਦੇ ਲੋਕਾਂ ਨੇ ਆਪਣੀ ਸੈਂਕੜੇ ਏਕੜ ਜ਼ਮੀਨ ਰਿਫਾਈਨਰੀ ਦੀ ਉਸਾਰੀ ਲਈ । ਨੂੰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਖੇਤਰ ਦੇ ਲੋਕਾਂ ਨੂੰ ਸਿਰਫ਼ ਮਜ਼ਦੂਰਾਂ ਆਦਿ ਦੀ ਥਾਂ ਹੀ ਰੱਖਿਆ ਜਾਂਦਾ ਹੈ, ਜਦੋਂ ਕਿ ਉੱਚ ਅਹੁਦਿਆਂ ਲਈ ਯੋਗ ਵਿਅਕਤੀਆਂ ਨੂੰ ਨੌਕਰੀਆਂ ਦੇਣ ਵਿੱਚ ਰਿਫਾਇਨਰੀ ਪ੍ਰਸ਼ਾਸਨ ਝਿਝਕਦਾ ਹੈ, ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿੱਚ ਸਥਾਨਕ ਲੋਕਾਂ ਨੂੰ 50 ਫੀਸਦੀ ਰਾਖਵਾਂਕਰਨ ਦਿੱਤਾ ਜਾਵੇ ਅਤੇ ਉੱਚ ਅਹੁਦਿਆਂ ‘ਤੇ 75 ਫੀਸਦੀ ਰਾਖਵਾਂਕਰਨ ਸਥਾਨਕ ਲੋਕਾਂ ਲਈ ਸੁਰੱਖਿਅਤ ਰੱਖਿਆ ਜਾਵੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-