ਕਾਨੂੰਨ ਵਿਵਸਥਾ ਦੀ ਮਾੜੀ ਸਥਿਤੀ ਨੂੰ ਲੈ ਕੇ ਡੀਐਸਪੀ ਦਫ਼ਤਰ ਦਾ ਭਲਕੇ 17 ਸਤੰਬਰ ਨੂੰ ਕੀਤਾ ਜਾਏਗਾ ਘਿਰਾਓ

4677158
Total views : 5509749

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਰਾਮਾਂ ਮੰਡੀ/ਅਸ਼ੋਕ ਕੁਮਾਰ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਰਾਜਾ ਵਡਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਕਾਂਗਰਸੀ ਵਰਕਰ ਅੱਜ ਹਲਕਾ ਇੰਚਾਰਜ ਖੁਸ਼ਬਾਜ਼ ਸਿੰਘ ਜਟਾਣਾ ਦੀ ਅਗਵਾਈ ਹੇਠ ਡੀਐਸਪੀ ਦਫ਼ਤਰ ਦਾ ਘਿਰਾਓ ਕਰਨਗੇ।

ਇਹ ਜਾਣਕਾਰੀ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਣਜੀਤ ਸਿੰਘ ਸੰਧੂ ਨੇ ਰਾਮਾਂ ਮੰਡੀ ਦੇ ਪੱਤਰਕਾਰਾਂ ਨੂੰ ਫੋਨ ਰਾਹੀਂ ਦਿੱਤੀ। ਉਨ੍ਹਾਂ ਕਿਹਾ ਕਿ ਇਹ ਧਰਨਾ ਭਲਕੇ 17 ਸਤੰਬਰ ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ, ਚੋਰ ਦਿਨ-ਰਾਤ ਚੋਰੀ ਕਰ ਰਹੇ ਹਨ, ਵਪਾਰੀਆਂ ਤੋਂ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ, ਕਤਲ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਸ਼ਰੇਆਮ ਕੀਤੀਆਂ ਜਾ ਰਹੀਆਂ ਹਨ ਪਰ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਹੱਥ ‘ਤੇ ਹੱਥ ਰੱਖ ਕੇ ਬੈਠੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਬਰਬਾਦੀ ਵੱਲ ਵਧ ਰਿਹਾ ਹੈ, ਜਿਸ ਦਾ ਲੋਕਾਂ ਨੂੰ ਅਹਿਸਾਸ ਹੋ ਗਿਆ ਹੈ ਅਤੇ ਲੋਕ ਪੰਚਾਇਤੀ ਚੋਣਾਂ ਤੋਂ ਸ਼ੁਰੂ ਕਰ ਕੇ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਕਰਨ ਲਈ ਕਾਹਲੇ ਹਨ।  ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News