Total views : 5509756
Total views : 5509756
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ਸਰਕਾਰ ਹੁਣ ਅਕਤੂਬਰ ਮਹੀਨੇ ਪੰਚਾਇਤੀ ਚੋਣਾਂ ਕਰਾਉਣ ਦੇ ਰੌਂਅ ਵਿੱਚ ਜਾਪਦੀ ਹੈ। ਪਤਾ ਲੱਗਾ ਹੈ ਕਿ ਸੂਬਾ ਸਰਕਾਰ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਦੋ ਪੜਾਵਾਂ ਵਿਚ ਕਰਾਏਗੀ। ਪਹਿਲੇ ਪੜਾਅ ’ਚ ਸਿਰਫ਼ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਦੀ ਚੋਣ ਹੋਣੀ ਹੈ ਅਤੇ ਅਕਤੂਬਰ ਮਹੀਨੇ ਦੇ ਅੱਧ ਤੋਂ ਬਾਅਦ ਇਹ ਚੋਣ ਕਿਸੇ ਵੇਲੇ ਵੀ ਸੰਭਵ ਹੈ। ਰਾਜ ਚੋਣ ਕਮਿਸ਼ਨ ਨੇ ਚੋਣ ਨਿਸ਼ਾਨਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿੱਚ ਪੰਚਾਇਤੀ ਰਾਜ ਐਕਟ 1994 ਵਿਚ ਕੀਤੀਆਂ ਸੋਧਾਂ ’ਤੇ ਹਾਲੇ ਰਾਜਪਾਲ ਦੀ ਮੋਹਰ ਲੱਗਣੀ ਬਾਕੀ ਹੈ।