Total views : 5509751
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਬੀ.ਬੀ.ਕੇ.ਡੀ.ਏ.ਵੀ ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨੇ ਜੀ .ਐਨ .ਡੀ .ਯੂ ਪ੍ਰੀਖਿਆਵਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਮਿਸ ਨਗਮਾ (ਬੀ.ਵਾਕ ਐਂਟਰਟੇਨਮੈਂਟ ਟੈਕਨੌਲੋਜੀ, ਸਮੈਸਟਰ ਚੌਥਾ) ਨੇ 91.4% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਮਿਸ ਰਕਸ਼ਿਤਾ (ਬੀ.ਵਾਕ ਐਟਰਟੇਨਮੈਂਟ ਟੈਕਨੌਲੋਜੀ, ਸਮੈਸਟਰ ਚੌਥਾ) ਨੇ 87.8% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਚੋਂ ਦੂਜਾ ਸਥਾਨ ਹਾਸਲ ਕੀਤਾ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥਣਾਂ ਨੂੰ ਯੂਨੀਵਰਸਿਟੀ ਪੇਪਰਾਂ ‘ਚ ਸ਼ਾਨਦਾਰ ਕਾਰਗੁਜਾਰੀ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਹ ਸਥਾਨ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ । ਡਾ. ਸਿਮਰਦੀਪ, ਡੀਨ, ਅਕਾਦਮਿਕ, ਮਿਸ ਕਿਰਨ ਗੁਪਤਾ, ਡੀਨ, ਐਡਮੀਸ਼ਨ ਅਤੇ ਸ਼੍ਰੀ ਸਜੀਵ ਸ਼ਰਮਾ, ਮੁਖੀ, ਪੀ ਜੀ ਡਿਪਾਰਟਮੈਂਟ ਆਫ ਮਲਟੀਮੀਡੀਆ ਨੇ ਵਿਦਿਆਰਥਣਾਂ ਨੂੰ ਸ਼ੁੱਭ-ਕਾਮਨਾਵਾਂ ਦਿੱਤੀਆਂ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-