ਕਿਸਾਨ ਡੀ.ਏ.ਪੀ ਦੇ ਬਦਲ ਵਜੋਂ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਨ: ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ

4677020
Total views : 5509522

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਜਿਲ੍ਹੇ ਅੰਦਰ ਡੀ.ਏ.ਪੀ ਖਾਦ ਦੀ ਕਿੱਲਤ ਦੇ ਮੱਦੇਨਜਰ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਸ੍ਰ ਤਜਿੰਦਰ ਸਿੰਘ   ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਲੂ/ਮਟਰਾਂ ਅਤੇ ਹਾੜੀ ਦੀਆਂ ਹੋਰਨਾਂ ਫਸਲਾਂ ਦੀ ਬਿਜਾਈ ਲਈ ਬਾਜਾਰ ਵਿਚ ਉਪਲਬਧ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਕੇ ਫਸਲ ਦੀ ਬਿਜਾਈ ਸਮੇਂ ਸਿਰ ਕਰਨ।

ਉਹਨਾਂ ਦੱਸਿਆ ਕਿ ਡੀ.ਏ.ਪੀ ਤੋਂ 18% ਨਾਈਟ੍ਰੋਜਨ ਅਤੇ 46% ਫਾਸਫੋਰਸ ਤੱਤ ਦੀ ਪ੍ਰਾਪਤੀ ਹੁੰਦੀ ਹੈ ਇਸਦੇ ਬਦਲ ਵਜੋਂ ਖਾਦ ਡੀਲਰਾਂ ਪਾਸ ਸਟਰੇਟ ਫਾਸਫੇਟਿਕ ਖਾਦਾਂ ਅਤੇ ਐਨ.ਪੀ.ਕੇ ਕੰਪਲੈਕਸ ਖਾਦਾਂ ਉਪਲੱਬਧ ਹਨ। ਜਿੰਨਾਂ ਵਿੱਚ ਮੁੱਖ ਤੌਰ ਤੇ ਟ੍ਰਿਪਲ ਸੁਪਰ ਫਾਸਫੇਟ ਜਿਸ ਵਿਚ 46% ਫਾਸਫੋਰਸ ਹੈ ਅਤੇ ਸਿੰਗਲ ਸੁਪਰ ਫਾਸਫੇਟ ਜਿਸ ਵਿੱਚ 16% ਫਾਸਫੋਰਸ ਹੈ, ਦੀ ਵਰਤੋਂ ਫਾਸਫੋਰਸ ਤੱਤ ਦੀ ਪੂਰਤੀ ਲਈ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਅੇੈਨ.ਪੀ.ਕੇ ਖਾਦਾਂ ਜਿੰਨਾਂ ਵਿੱਚ ਨਾਈਟ੍ਰੋਜਨ, ਫਾਸਫੋਰਸ, ਅਤੇ ਪੋਟਾਸ਼ ਤੱਤ ਹੁੰਦੇ ਹਨ ਜਿਵੇ ਕਿ ਅੇੈਨ.ਪੀ.ਕੇ 16-16-16, ਅੇੈਨ.ਪੀ.ਕੇ 15-15-15, ਅੇੈਨ.ਪੀ.ਕੇ 12-32-16 ਅਤੇ ਯੂਰੀਆ ਅਮੋਨੀਅਮ ਫਾਸਫੇਟ 24-24-0, ਅਮੋਨੀਅਮ ਫਾਸਫੇਟ ਸਲਫੇਟ 20-20-0-13 ਦੀ ਵਰਤੋਂ ਵੀ ਕਰ ਸਕਦੇ ਹਨ। ਖਬਰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News