ਡੀ.ਐਸ.ਪੀ ਤਰਨ ਤਾਰਨ ਦੇ ਦਫਤਰ ਦੇ ਬਾਹਰ ਪੰਜਾਬ ‘ਚ ਦਿਨੋ ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਖਿਲਾਫ ਕਾਂਗਰਸ ਨੇ ਕੀਤਾ ਰੋਸ ਪ੍ਰਦ੍ਰਸਨ

4677020
Total views : 5509522

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬੱਬੂ ਬੰਡਾਲਾ 

ਪ੍ਰਦੇਸ਼ ਕਾਂਗਰਸ ਦੇ ਸੱਦੇ ਤੇ ਅੱਜ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਕਾਂਗਰਸੀ ਵਰਕਰਾਂ ਤੇ ਆਗੂਆਂ ਵਲੋ ਪੰਜਾਬ ਦੀ ਆਪ ਸਰਕਾਰ ਵਿਰੁੱਸ਼ ਬਲਾਕ ਗੰਡੀ ਵਿੰਡ ਦੇ ਪ੍ਰਧਾਨ ਐਡਵੋਕੇਟ ਜਗਮੀਤ ਸਿੰਘ ਢਿਲੋ ਅਤੇ ਬਲਾਕ ਤਰਨ ਤਾਰਨ ਦੇ ਪ੍ਰਧਾਨ ਸੋਨੂੰ ਦੋਦੇ ਦੀ ਅਗਵਾਈ ‘ਚ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ।

ਪੰਜਾਬ ਦੇ ਹਾਲਾਤ ਦਿਨ-ਬ-ਦਿਨ ਵਿਗੜੇ ਤੇ ਪਿਛਲੇ ਢਾਈ ਸਾਲਾਂ ਤੋਂ ਪੰਜਾਬ ਵਿੱਚ ਲੁੱਟ ਖੋਹ ਤੇ ਕਤਲ ਦੀਆਂ ਵਾਰਦਾਤਾਂ ਵਧੀਆਂ: ਰਾਣਾ ਗੰਡੀ ਵਿੰਡ

ਇਸ ਮੌਕੇ ਚੇਅਰਮੈਨ ਰਣਜੀਤ ਸਿੰਘ ਰਾਣਾ ਗੰਡੀ ਵਿੰਡ ਨੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਪੰਜਾਬ ਵਿੱਚ ਅਮਨ ਸ਼ਾਂਤੀ ਕਾਇਮ ਰੱਖਣ ਦੇ ਲਈ ਹਰ ਸੰਭਵ ਕੋਸ਼ਿਸ਼ ਕਰੇਗੀ ਪਰ ਪਿਛਲੇ ਢਾਈ ਸਾਲਾਂ ਤੋਂ ਪੰਜਾਬ ਵਿੱਚ ਲੁੱਟ ਖੋਹ ਤੇ ਕਤਲ ਦੀਆਂ ਵਾਰਦਾਤਾਂ ਵਧ ਰਹੀਆਂ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  ਰਾਣਾ ਗੰਡੀ ਵਿੰਡ ਨੇ ਕਿਹਾ ਪੰਜਾਬ ਵਿੱਚ ਪਿਛਲੇ ਦੋ ਸਾਲ ਦੇ ਵੱਧ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਰਾਜ ਕਰ ਰਹੀ ਅਤੇ ਇੱਥੇ ਕਾਨੂੰਨ ਅਤੇ ਵਿਵਸਥਾ ਦਾ ਬੁਰਾ ਹਾਲ ਹੋ ਚੁੱਕਾ ਹੈ। ਪੰਜਾਬ ਵਿੱਚ ਨਿਤ ਹੀ ਦਿਨ ਲੁੱਟ ਖੋਹ ਅਤੇ ਕਤਲ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ।ਇਸ ਸਮੇ ਸਬ ਡਵੀਜਨ ਤਰਨ ਤਾਰਨ ਦੇ ਡੀ.ਐਸ.ਪੀ ਕਮਲਦੀਪ ਸਿੰਘ ਨੂੰ ਮੰਗ ਪੱਤਰ ਵੀ ਦਿੱਤਾ ਗਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News