ਪ੍ਰੈਸ ਕਲੱਬ ਨੇ ਬੁੱਧੀਜੀਵੀ ਅਤੇ ਸਿਆਸੀ ਵਿਸ਼ਲੇਸ਼ਕ ਮਾਲੀ ਦੀ ਗ੍ਰਿਫ਼ਤਾਰੀ ਦੀ ਕੀਤੀ ਨਿਖੇਧੀ

4677020
Total views : 5509522

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਰਾਮਾਂ ਮੰਡੀ/ਅਸ਼ੋਕ ਕੁਮਾਰ 

ਪ੍ਰੈਸ ਕਲੱਬ ਰਾਮਾਂ ਨੇ ਬੁੱਧੀਜੀਵੀ ਅਤੇ ਸਿਆਸੀ ਵਿਸ਼ਲੇਸ਼ਕ ਮਾਲਵਿੰਦਰ ਮਾਲੀ ਨੂੰ ਆਈ.ਟੀ.ਐਕਟ ਤਹਿਤ ਗ੍ਰਿਫਤਾਰ ਕਰਨ ਦੀ ਨਿਖੇਧੀ ਕੀਤੀ ਹੈ। ਇਸ ਸਬੰਧੀ ਪ੍ਰੈਸ ਕਲੱਬ ਰਾਮਾਂ ਦੇ ਪ੍ਰਧਾਨ ਰਾਮਪਾਲ ਅਰੋੜਾ ਨੇ ਕਿਹਾ ਕਿ ਮਾਲਵਿੰਦਰ ਮਾਲੀ ਦੀ ਗ੍ਰਿਫਤਾਰੀ ਸੂਬੇ ਦੇ ਪੱਤਰਕਾਰਾਂ ਅਤੇ ਬੁੱਧੀਜੀਵੀਆਂ ਦੀ ਆਵਾਜ਼ ਨੂੰ ਦਬਾਉਣ ਲਈ ਕੀਤੀ ਗਈ ਹੈ ਤਾਂ ਜੋ ਕੋਈ ਵੀ ਸੂਬਾ ਸਰਕਾਰ ਦੀਆਂ ਨਾਕਾਮੀਆਂ ਅਤੇ ਖਾਮੀਆਂ ‘ਤੇ ਕੁਝ ਕਹਿਣ ਦੀ ਬਜਾਏ ਸਰਕਾਰ ਦੀ ਤਾਰੀਫ ਕਰਦਾ ਰਹੇ।

ਪ੍ਰੈਸ ਅਤੇ ਬੁੱਧੀਜੀਵੀਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ -ਰਾਮਪਾਲ ਅਰੋੜਾ

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਰਕਾਰ ਵੱਲੋਂ ਝੂਠੇ ਮੁਕੱਦਮੇ ਦਰਜ ਕਰਕੇ ਪੱਤਰਕਾਰ ਜੇਲ੍ਹ ਭੇਜੇ ਗਏ ਸਨ ਪਰ ਹਰ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ। ਇਹ ਮਾਮਲਾ ਵੀ ਅਣਕਿਆਸਿਆ ਹੈ ਕਿਉਂਕਿ ਇਹ ਉਹੀ ਪੁਲਿਸ ਹੈ ਜੋ ਹੁਣ ਤੱਕ ਸੂਬੇ ਦੀ ਅਮਨ-ਕਾਨੂੰਨ ਨੂੰ ਸੁਧਾਰਨ ਅਤੇ ਆਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ‘ਚ ਨਾਕਾਮ ਰਹੀ ਹੈ, ਜਦਕਿ ਪੁਲਿਸ ਸਰਕਾਰ ਦੀਆਂ ਹਦਾਇਤਾਂ ‘ਤੇ ਅਮਲ ਕਰ ਰਹੀ ਹੈ ਅਤੇ ਜੋ ਵੀ ਸਰਕਾਰ ਦੇ ਖਿਲਾਫ ਬੋਲੇ ​​ਤਾਂ ਉਨ੍ਹਾਂ ਨੂੰ ਨਿਸ਼ਚਿਤ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News