ਵਿਜੀਲੈਂਸ ਬਿਊਰੋ ਨੇ ਏਐਸਆਈ ਖ਼ਿਲਾਫ਼ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕੀਤਾ ਕੇਸ ਦਰਜ!5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

4675244
Total views : 5506767

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ਗੰਡੀ ਵਿੰਡ 

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੁਹਾਲੀ ਜ਼ਿਲ੍ਹੇ ਦੇ ਥਾਣਾ ਸਦਰ ਖਰੜ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਵੀਰ ਸਿੰਘ ਵਿਰੁੱਧ 15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।  
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਇਹ ਮੁਕੱਦਮਾ ਮਲੋਆ ਕਲੋਨੀ, ਚੰਡੀਗੜ੍ਹ ਦੇ ਵਸਨੀਕ ਸੁਖਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏਐਸਆਈ ਨੇ ਥਾਣਾ ਸਦਰ ਖਰੜ ਵਿਖੇ ਦਰਜ ਇੱਕ ਕੇਸ ਵਿੱਚ ਉਸਦੇ ਰਿਸ਼ਤੇਦਾਰਾਂ ਦੀ ਜ਼ਮਾਨਤ ਕਰਵਾਉਣ ਬਦਲੇ 15,000 ਰੁਪਏ ਦੀ ਰਿਸ਼ਵਤ ਲਈ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ 15000 ਰੁਪਏ ਦੀ ਰਿਸ਼ਵਤ ਲੈਣ ਦੇ ਲਾਏ ਗਏ ਦੋਸ਼ ਸਹੀ ਪਾਏ ਗਏ ਹਨ। ਇਸ ਰਿਪੋਰਟ ਦੇ ਆਧਾਰ ‘ਤੇ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ, ਪੰਜਾਬ, ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ


 
ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮਾਲ ਹਲਕਾ ਜਹਾਨਪੁਰ, ਤਹਿਸੀਲ ਮੁਕੇਰੀਆਂ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਪਾਲ ਨੂੰ 5000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਹੁਸ਼ਿਆਰਪੁਰ ਦੇ ਪਿੰਡ ਜਹਾਨਪੁਰ ਦੇ ਵਸਨੀਕ ਸਰੂਪ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੀ ਜੱਦੀ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਦੇ ਬਦਲੇ ਤਿੰਨ ਵੱਖ-ਵੱਖ ਮੌਕਿਆਂ ’ਤੇ 5000 ਰੁਪਏ ਦੀ  ਰਿਸ਼ਵਤ ਲਈ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਦੌਰਾਨ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਹੀ-ਵ-ਦਰੁਸਤ ਪਾਏ ਗਏ ਹਨ। ਇਸ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਉਕਤ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News