ਬੀ.ਬੀ.ਕੇ.ਡੀ.ਏ.ਵੀ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਜੀ ਐਨ ਡੀ ਯੂ ਪ੍ਰੀਖਿਆਵਾਂ ‘ਚ ਅੱਵਲ

4676240
Total views : 5508481

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਬੀ.ਬੀ.ਕੇ.ਡੀ.ਏ.ਵੀ ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨੇ ਜੀ ਐਨ ਡੀ ਯੂ ਪ੍ਰੀਖਿਆਵਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ । ਮਿਸ ਚਾਹਤ (ਬੀ.ਵਾਕ ਸੌਫਟਵੇਅਰ ਡਿਵਲਪਮੈਂਟ, ਸਮੈਸਟਰ ਛੇਵਾਂ) ਨੇ 89.6% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ । ਮਿਸ ਯੂਵਿਕਾ (ਬੀ.ਵਾਕ ਸੌਫਟਵੇਅਰ ਡਿਵਲਪਮੈਂਟ, ਸਮੈਸਟਰ ਚੌਥਾ) ਨੇ 86% ਅਤੇ ਮਿਸ ਰਿਧੀਮਾ (ਬੀ ਸੀ ਏ, ਸਮੈਸਟਰ ਛੇਵਾਂ) ਨੇ 87.3% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਚੋਂ ਦੂਜਾ ਸਥਾਨ ਹਾਸਲ ਕੀਤਾ । ਜਦਕਿ ਪ੍ਰਿਯੰਕਾ (ਬੀ ਸੀ ਏ, ਸਮੈਸਟਰ ਛੇਵਾਂ) ਨੇ 85.2% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਚੋਂ ਪੰਜਵਾਂ ਸਥਾਨ ਹਾਸਲ ਕੀਤਾ ।


ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥਣਾਂ ਨੂੰ ਯੂਨੀਵਰਸਿਟੀ ਪੇਪਰਾਂ ‘ਚ ਸ਼ਾਨਦਾਰ ਕਾਰਗੁਜਾਰੀ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਹ ਸਥਾਨ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ। ਡਾ. ਸਿਮਰਦੀਪ, ਡੀਨ, ਅਕਾਦਮਿਕ, ਮਿਸ ਕਿਰਨ ਗੁਪਤਾ, ਡੀਨ, ਐਡਮੀਸ਼ਨ, ਮਿਸ ਕਮਾਇਨੀ, ਡੀਨ, ਡਸਿਪਲਨ ਅਤੇ ਸ਼੍ਰੀ ਕੰਵਰਪਾਲ ਸਿੰਘ, ਬਰਸਰ ਨੇ ਵਿਦਿਆਰਥਣਾਂ ਨੂੰ ਸ਼ੁੱਭ-ਕਾਮਨਾਵਾਂ ਦਿੱਤੀਆਂ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News