ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਅਧੀਨ ਬਲਾਕ-ਬਟਾਲਾ  ਦੇ ਪਿੰਡ ਮਿਰਜਾਜਾਨ ਵਿਖੇ ਕਿਸਾਨ ਜਾਗਰੂਕਤਾ ਕੈਂਪ

4676240
Total views : 5508481

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


 ਬਟਾਲਾ/ਰਣਜੀਤ ਸਿੰਘ ਰਾਣਾਨੇਸ਼ਟਾ 

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਟਾਲਾ ਵੱਲੋ ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਬਲਾਕ ਖੇਤੀਬਾੜੀ ਅਫਸਰ ਬਟਾਲਾ  ਦੀ ਯੋਗ ਅਗਵਾਈ ਅਤੇ ਡਾ. ਸਿਮਰਨਜੀਤ ਸਿੰਘ ਭਿੰਡਰ ਦੇ ਪ੍ਰਬੰਧਾਂ ਹੇਠ ਬਟਾਲਾ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੋਕੇ ਡਾ. ਪਰਮਬੀਰ ਕੌਰ ਖੇਤੀਬਾੜੀ ਵਿਕਾਸ ਅਫਸਰ (ਪੌਦਾ ਸੁਰੱਖਿਆ) ਵੱਲੋਂ ਸਟੇਜ ਤੋ ਆਏ ਹੋਏ ਕਿਸਾਨਾ ਅਤੇ ਮੁੱਖ ਮਹਿਮਾਨਾ ਨੂੰ ਸੰਬੋਧਨ ਕੀਤਾ ਗਿਆ।ਕੈਂਪ ਵਿੱਚ ਪਹੁੰਚੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਸਿਮਰਨਜੀਤ ਸਿੰਘ ਭਿੰਡਰ, ਖੇਤੀਬਾੜੀ ਵਿਕਾਸ ਅਫਸਰ (ਬਟਾਲਾ) ਨੇ ਝੋਨੇ ਅਤੇ ਬਾਸਮਤੀ ਦੀ ਫਸਲ ਦੇ ਉਤਪਾਦਨ ਬਾਰੇ ਡਿਟੇਲ ਜਾਣਕਾਰੀ ਦਿੰਦਿਆ ਵੱਖ-ਵੱਖ ਬਿਮਾਰੀਆ ਅਤੇ ਕੀੜੇ-ਮਕੋੜਿਆਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਅਤੇ ਝੋਨੇ ਦੀ ਪਰਾਲੀ ਦਾ ਇੰਨ-ਸੀਟੁ ਅਤੇ ਐਕਸ – ਸੀਟੂ  ਢੰਗ ਨਾਲ ਪੑਬੰਧਨ ਕਰਕੇ  ਕਣਕ ਦੀ ਬਜਾਈ ਬਾਰੇ ਕਿਸਾਨਾ ਨੂੰ ਜਾਣੂ ਕਰਵਾਇਆ।


ਇਸ ਮੌਕੇ ਡ. ਕੰਵਲਜੀਤ ਕੌਰ ਖੇਤੀਬਾੜੀ ਵਿਕਾਸ ਅਫਸਰ  ਨੇ ਦੱਸਿਆ ਕੇ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਦਿਨੋ ਦਿਨ ਪ੍ਰਦੂਸ਼ਣ ਵਿਚ ਵਾਧਾ ਤਾਂ ਹੋ ਹੀ ਰਿਹਾ ਹੈ , ਇਸ ਦੇ ਨਾਲ ਨਾਲ ਜ਼ਮੀਨ ਵਿਚਲੇ ਜਰੂਰੀ ਤੱਤ ਨਸ਼ਟ ਹੋ ਰਹੇ ਹਨ ਤੇ ਸਾਡੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾ ਕਿਹਾ ਕਿ ਅੱਗ ਲਗਾਉਣ ਨਾਲ ਰਾਹ ਜਾਂਦੇ ਰਾਹੀਆ ਨੂੰ ਵੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਦਾ ਹੈ ਤੇ ਕਈ ਵਾਰ ਖੇਤਾ ਵਿਚ ਲਗਾਈ ਅੱਗ ਕਾਰਨ ਹਾਦਸੇ ਵੀ ਹੋ ਜਾਂਦੇ ਹਨ ਤੇ ਇਸ ਲਈ ਸਾਨੂੰ ਫਸਲਾ ਦੀ ਰਹਿੰਦ ਖਹੂੰਦ ਨੂੰ ਅੱਗ ਨਹੀ ਲਗਾਉਣੀ ਚਾਹੀਦੀ, ਸਗੋ ਫਸਲਾ ਦੀ ਰਹਿੰਦ ਖਹੂੰਦ ਨੂੰ ਜਮੀਨ ਵਿਚ ਵਾਹ ਕੇ ਜਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਕਰਨਾ ਚਾਹੀਦਾ ਹੈ। ਕਿਸਾਨਾਂ ਨਾਲ ਕਣਕ ਦੀਆਂ ਕਿਸਮਾਂ ਅਤੇ ਸਫ਼ਲ ਕਾਸ਼ਤ ਸਬੰਧੀ ਵੀ ਨੁਕਤੇ ਸਾਂਝੇ ਕੀਤੇ ਅਤੇ ਪੀ.ਐਮ ਕਿਸਾਨ ਨਿੱਧੀ ਸਕੀਮ ਬਾਰੇ ਕਿਸਾਨਾ ਨੂੰ ਜਾਣਕਾਰੀ ਦਿੱਤੀ।
ਡਾ. ਪਰਮਬੀਰ ਸਿੰਘ ਕਾਹਲੋਂ ਖੇਤੀਬਾੜੀ ਅਫਸਰ ਬਟਾਲਾ ਨੇ ਕਿਸਾਨਾਂ ਨੂੰ ਸਰਕਾਰ ਵਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ ਤੇ ਦਿੱਤੇ ਜਾਣ ਵਾਲੇ ਸੰਦਾਂ ਦੀ ਜਾਣਕਾਰੀ ਦਿੱਤੀ ਅਤੇ ਓਹਨਾਂ ਵਿਸ਼ੇਸ਼ ਤੌਰ ਤੇ ਸਰਫੇਸ ਸੀਡਰ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ।ਇਸ ਮੌਕੇ ਖੇਤੀਬੜੀ ਵਿਭਾਗ ਬਟਾਲਾ ਤੋਂ  ਸ਼ੑੀ ਗੁਰਸ਼ਰਨਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ , ਅਵਤਾਰ ਸਿੰਘ ਆਦਿ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨ ਸਤਨਾਮ ਸਿੰਘ, ਰਣਜੀਤ ਸਿੰਘ , ਜਸਪਾਲ ਸਿੰਘ, ਆਦਿ ਹਾਜ਼ਰ  ਸਨ।ਖੇਤੀਬਾੜੀ ਵਿਭਾਗ ਦੇ ਅਧਿਕਰੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਪੑਬੰਧਨ ਵਿੱਚ ਆ ਰਹੀਆਂ ਮੁਸ਼ਕਲਾਂ ਵੀ ਸੁਣੀਆਂ ਗਈਆਂ ਅਤੇ ਉਹਨਾਂ ਮੁਸ਼ਕਲਾਂ ਦਾ ਹੱਲ ਕਰਨ ਦਾ ਭਰੋਸਾ ਵੀ ਦਿੱਤਾ ਗਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News