Total views : 5508481
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅਟਾਰੀ/ਰਣਜੀਤ ਸਿੰਘ ਰਾਣਾ
ਅੰਮ੍ਰਿਤਸਰ ਜਿਲੇ ਦੇ ਪਿੰਡ ਸੈਸਰਾਂ ਕਲਾਂ ‘ਚ ਰਿਸ਼ਤੇ ਤਾਰ- ਤਾਰ ਹੋਏ ਹਨ, ਇਥੇ ਭਰਾ ਨੇ ਆਪਣੇ ਹੀ ਭਰਾ ਦਾ ਕਤਲ ਕਰ ਦਿੱਤਾ। ਦੋਵਾਂ ਭਰਾਵਾਂ ਵਿੱਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਅਕਸਰ ਝਗੜਾ ਹੁੰਦਾ ਸੀ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋਸ਼ੀ ਭਰਾ ਨੂੰ ਗ੍ਰਿਫਤਾਰ ਕਰ ਲਿਆ ਹੈ।
ਥਾਣਾ ਝੰਡੇਰ ਅਧੀਨ ਪੈਂਦੇ ਪਿੰਡ ਸੈਂਸਰਾ ਕਲਾਂ ਦੇ ਰਹਿਣ ਵਾਲੇ ਜਗਰੂਪ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਵੱਡੇ ਭਰਾ ਅਤੇ ਇੱਕ ਭੈਣ ਹੈ। ਵੱਡੇ ਭਰਾ ਬਲਬੀਰ ਸਿੰਘ ਅਤੇ ਨਿਰਮਲ ਸਿੰਘ ਇੱਕੋ ਘਰ ਵਿੱਚ ਇਕੱਠੇ ਰਹਿੰਦੇ ਹਨ। ਦੋਵਾਂ ਦਾ ਵਿਆਹ ਨਹੀਂ ਹੋਇਆ ਹੈ। ਨਿਰਮਲ ਸਿੰਘ ਅਤੇ ਬਲਬੀਰ ਸਿੰਘ ਅਕਸਰ ਆਪਸ ਵਿੱਚ ਝਗੜਦੇ ਰਹਿੰਦੇ ਸਨ।
ਬੀਤੀ ਰਾਤ ਵੀ ਉਨ੍ਹਾਂ ਦੀ ਆਪਸ ਵਿੱਚ ਲੜਾਈ ਹੋਈ ਅਤੇ ਉਨ੍ਹਾਂ ਨੂੰ ਰਾਜ਼ੀ ਕਰਨ ਲਈ ਉਹ ਉਨ੍ਹਾਂ ਦੇ ਘਰ ਆ ਕੇ ਉਥੇ ਹੀ ਸੌਂ ਗਿਆ। ਰਾਤ ਕਰੀਬ 11.30 ਵਜੇ ਬਲਬੀਰ ਸਿੰਘ ਨੇ ਨਿਰਮਲ ਸਿੰਘ ਨੂੰ ਉੱਚੀ ਆਵਾਜ਼ ਵਿਚ ਕਿਹਾ ਕਿ ਅੱਜ ਉੱਠ ਕੇ ਆਪਣੀ ਗੱਲ ਖ਼ਤਮ ਕਰ ਦੇ। ਫਿਰ ਬਲਬੀਰ ਸਿੰਘ ਨੇ ਹੱਥ ਵਿੱਚ ਫੜਿਆ ਲੱਕੜ ਦਾ ਹਥੌੜਾ ਸੁੱਤੇ ਪਏ ਨਿਰਮਲ ਸਿੰਘ ਦੇ ਸਿਰ ’ਤੇ ਮਾਰਿਆ ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਬਲਬੀਰ ਸਿੰਘ ਖੂਨ ਨਾਲ ਲੱਥਪੱਥ ਲੱਕੜ ਦਾ ਹਥੌੜਾ ਲੈ ਕੇ ਭੱਜ ਗਿਆ।ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾਇਆ ਅਤੇ ਦੋਸ਼ੀ ਬਲਬੀਰ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ। ਥਾਣਾ ਝੰਡੇਰ ਦੀ ਐਸਐਚਓ ਕਮਲਪ੍ਰੀਤ ਕੌਰ ਨੇ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਵਾਰਦਾਤ ਵਿਚ ਵਰਤਿਆ ਹਥਿਆਰ ਬਰਾਮਦ ਕਰ ਲਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-