ਵਿਧਾਇਕ ਅਤੇ ਸਾਬਕਾ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਧਰਮ ਪਤਨੀ ਨੂੰ ਹਜਾਰਾਂ ਨਮ ਅੱਖਾਂ ਨੇ ਦਿੱਤੀ ਅੰਤਿਮ ਵਿਦਾਈ

4676143
Total views : 5508261

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਅਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸ਼ਨਿੱਚਰਵਾਰ ਨੂੰ ਉਸ ਵੇਲੇ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੀ ਪਤਨੀ ਸ੍ਰੀਮਤੀ ਮਧੂਮਿਤਾ ਦਾ ਸਵੇਰੇ ਸਮੇਂ ਦੇਹਾਂਤ ਹੋ ਗਿਆ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਆਉਣ ’ਤੇ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਮ ਤੋੜ ਦਿੱਤਾ,ਉਹ 53 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਪਤੀ ਅਤੇ ਦੋ ਧੀਆਂ ਛੱਡ ਗਏ ਹਨ। ਮ੍ਰਿਤਕ ਦੇਹ ਦਾ ਦੁਰਗਿਆਣਾ ਮੰਦਰ ਨੇੜੇ ਸ਼ਮਸ਼ਾਨ ਘਾਟ ਵਿੱਚ ਸਸਕਾਰ ਕੀਤਾ ਗਿਆ।

ਵੱਖ ਵੱਖ ਰਾਜਨੀਤਕ ਤੇ ਸਤਾਧਾਰੀ ਪਾਰਟੀ ਦੇ ਆਗੂਆਂ ਨੇ ਅੰਤਿਮ ਯਾਤਰਾ ‘ਚ ਕੀਤੀ ਸ਼ਮੂਲੀਅਤ

ਉਨ੍ਹਾਂ ਦੀ ਚਿਖਾ ਨੂੰ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਗਨੀ ਦਿੱਤੀ। ਇਸ ਦੁੱਖ ਦੀ ਘੜੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਐਕਸ ‘ਤੇ ਇੱਕ ਪੋਸਟ ਸ਼ੇਅਰ ਕਰਕੇ ਵਿਧਾਇਕ ਕੁੰਵਰ ਨਾਲ ਦੁੱਖ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਆਮ ਆਦਮੀ ਪਾਰਟੀ ਦਾ ਪਰਿਵਾਰ ਵਿਧਾਇਕ ਕੁੰਵਰ ਦੇ ਨਾਲ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼ਿਵਪੁਰੀ ਸ਼ਮਸ਼ਾਨਘਾਟ ‘ਚ ਵਿਧਾਇਕ ਦੀ ਪਤਨੀ ਦੇ ਸਸਕਾਰ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ।ਇਸ ਦੌਰਾਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਡਾ: ਅਜੇ ਗੁਪਤਾ, ਸ਼੍ਰੀ ਦੁਰਗਿਆਣਾ ਕਮੇਟੀ ਦੇ ਮੁਖੀ ਪ੍ਰੋ. ਲਕਸ਼ਮੀਕਾਂਤਾ ਚਾਵਲਾ, ਮਹੰਤ ਅਨੰਤ ਦਾਸ ਜੀ ਮਹਾਰਾਜ, ਡੀਆਈਜੀ ਸਤਿੰਦਰ ਸਿੰਘ, ਪੁਲੀਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ, ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ, ਜ਼ਿਲ੍ਹਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਸ਼ਵਨੀ ਪੱਪੂ, ਸਾਬਕਾ ਵਿਧਾਇਕ ਸੁਨੀਲ ਦੱਤੀ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਸਾਬਕਾ ਕੌਂਸਲਰ ਰਾਜਕੰਵਲਪ੍ਰੀਤਪਾਲ ਲੱਕੀ , ਮੀਨੂੰ ਸਹਿਗਲ, ਜੇ.ਪੀ.ਸ਼ੂਰ,  ਗੁਰਮੀਤ ਸਿੰਘ ਝਬਾਲ ,ਪ੍ਰਮੋਦ ਭਾਟੀਆ ਅਤੇ ਵੱਖ-ਵੱਖ ਸਮਾਜ ਸੇਵੀ ਰਾਜਨ ਹਾਜ਼ਰ ਸਨ।ਰਾਜਨੀਤਿਕ, ਵਪਾਰਕ ਅਤੇ ਉਦਯੋਗਿਕ ਅਦਾਰਿਆਂ ਦੇ ਲੋਕਾਂ ਨੇ ਉਨ੍ਹਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News