ਪੰਚਾਇਤੀ ਚੋਣਾਂ ਨੂੰ ਲੈ ਕੇ 23 ਸਤੰਬਰ ਤੋਂ ਲੱਗ ਸਕਦਾ ਹੈ ਚੋਣ ਜ਼ਾਬਤਾ !ਪੰਚਾਇਤ ਚੋਣਾਂ 13 ਅਕਤੂਬਰ ਨੂੰ ਹੋਣ ਦੀ ਸੰਭਾਵਨਾ

4948681
Total views : 5949290

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ

ਪੰਜਾਬ ਵਿੱਚ ਪੰਚਾਇਤ ਚੋਣਾਂ 13 ਅਕਤੂਬਰ ਨੂੰ ਹੋਣ ਦੀ ਸੰਭਾਵਨਾ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਰਾਜ ਚੋਣ ਕਮਿਸ਼ਨ ਵੱਲੋਂ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਲਕੇ ਸ਼ਨਿਚਰਵਾਰ ਨੂੰ ਡਿਪਟੀ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਕੀਤੀ ਜਾਵੇਗੀ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ 23 ਸਤੰਬਰ ਤੋਂ ਚੋਣ ਜ਼ਾਬਤਾ ਲੱਗ ਸਕਦਾ ਹੈ।

ਪੰਚਾਇਤੀ ਚੋਣਾਂ ਦੇ ਬਿਗਲ ਦੇ ਨਾਲ ਹੀ ਸਰਪੰਚੀ ਦੇ ਚਾਹਵਾਨ ਪੱਬਾਂ ਭਾਰ ਹੋ ਗਏ ਹਨ।

Share this News