ਲੋਕ ਨਿਰਮਾਣ ਮੰਤਰੀ ਈਟੀਓ ਨੇ 70 ਕਰੋੜ ਦੀ ਲਾਗਤ ਵਾਲੇ ਕੱਕਾ ਕੰਡਿਆਲਾ ਰੇਲਵੇ ਲਾਈਨ ‘ਤੇ ਰੇਲਵੇ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

4676145
Total views : 5508263

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬੱਬੂ ਬੰਡਾਲਾ. ਜਸਬੀਰ ਲੱਡੂ

ਅੰਮ੍ਰਿਤਸਰ ਤੋਂ ਤਰਨ ਤਾਰਨ ਪੁਰਾਣੀ ਰੋਡ ‘ਤੇ ਵੱਧ ਰਹੀ ਟਰੈਫਿਕ ਸਮੱਸਿਆ ਦੇ ਮੱਦੇਨਜ਼ਰ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਇਥੇ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਦੀ ਹਾਜਰੀ ਵਿੱਚ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ‘ਤੇ ਚਾਰ ਮਾਰਗੀ ਓਵਰ ਬ੍ਰਿਜ ਦਾ ਨੀਹ ਪੱਥਰ ਰੱਖਿਆ ਗਿਆ।

ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਤਿਹਾਸਿਕ ਨਗਰੀ ਤਰਨ ਤਰਨ ਵਿਖੇ ਟਰੈਫਿਕ ਦੀ ਸਮੱਸਿਆ ਕਾਫੀ ਵੱਧਦੀ ਜਾ ਰਹੀ ਸੀ ਅਤੇ ਲੱਖਾਂ ਹੀ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ ਤਰਨ ਤਰਨ ਵਿਖੇ ਨਤਮਸਤਕ ਹੋਣ ਲਈ ਆਉਂਦੇ ਸਨ। ਪਰ ਟਰੈਫਿਕ ਸਮੱਸਿਆ ਦੇ ਕਾਰਨ ਉਹਨਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਕੱਕਾ ਕੰਡਿਆਲਾ ਰੇਲਵੇ ਓਵਰ ਬ੍ਰਿਜ ਬਣਨ ਨਾਲ ਹਲਕਾ ਵਾਸੀਆਂ ਨੂੰ  ਟਰੈਫਿਕ ਸਮੱਸਿਆ ਤੋਂ ਮਿਲੇਗੀ ਬੜੀ ਵੱਡੀ ਰਾਹਤ -ਵਿਧਾਇਕ ਸੋਹਲ

ਉਹਨਾਂ ਕਿਹਾ ਕਿ ਚਾਰ ਮਾਰਗੀ ਰੇਲਵੇ ਓਵਰ ਬ੍ਰਿਜ ਬਣਨ ਤੇ ਤਕਰੀਬਨ 70 ਕਰੋੜ ਰੁਪਏ ਦਾ ਖਰਚਾ ਆਵੇਗਾ ਅਤੇ ਬ੍ਰਿਜ 770 ਮੀਟਰ ਲੰਬਾ ਤੇ 5.5 ਮੀਟਰ ਚੌੜਾ ਹੋਵੇਗਾ। ਮੰਤਰੀ ਈਟੀਓ ਨੇ ਦੱਸਿਆ ਕਿ ਤਕਰੀਬਨ ਡੇਢ ਸਾਲ ਦੇ ਅੰਦਰ ਅੰਦਰ ਓਵਰਬ੍ਰਿਜ ਦਾ ਕੰਮ ਖਤਮ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਅਖੀਰ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਹਲਕੇ ਵਿੱਚ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਦੀ ਸ਼ਲਾਘਾ ਵੀ ਕੀਤੀ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਵਿਧਾਇਕ ਡਾ. ਕਸ਼ਮੀਰ ਸਿੰਘ  ਸੋਹਲ ਨੇ ਕਿਹਾ ਕਿ ਹਲਕਾ ਨਿਵਾਸੀਆਂ ਦੀ ਪਿਛਲੇ ਕਈ ਸਾਲਾਂ ਤੋਂ ਰੇਲਵੇ ਓਵਰ ਬ੍ਰਿਜ ਦੀ ਮੰਗ ਸੀ, ਜਿਸ ਨੂੰ ਅੱਜ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੂਰਾ ਕਰਕੇ ਹਲਕਾ ਵਾਸੀਆਂ ਨੂੰ ਬੜੀ ਵੱਡੀ ਰਾਹਤ ਦਿੱਤੀ। ਜਿਸ ਤੇ ਉਹਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ । ਵਿਧਾਇਕ ਨੇ ਕਿਹਾ ਹੈ ਕਿ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ ਤਰਨ ਤਰਨ ਨਤਮਸਤਕ ਹੋਣ ਲਈ ਆਉਂਦੇ ਸਨ ਅਤੇ ਟਰੈਫਿਕ ਸਮੱਸਿਆ ਹੋਣ ਦੇ ਕਾਰਨ ਉਹਨਾਂ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News