Total views : 5508258
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲੀ ਵਿਿਦਆ ਹਾਸਲ ਕਰ ਰਹੇ ਵਿਿਦਆਰਥੀਆਂ ਅੰਦਰ ਆਤਮ ਵਿਸਵਾਸ਼ ਪੈਦਾ ਕਰਨ, ਆਪਣੇ ਅਮੀਰ ਸੱਭਿਆਚਾਰਕ ਵਿਰਸੇ ਨਾਲ ਜੋੜਨ, ਉਨ੍ਹਾਂ ਅੰਦਰ ਛੁਪੀ ਪ੍ਰਤਿਭਾ ਨੂੰ ਸਮਾਜ ਸਾਹਮਣੇ ਲਿਆਉਣ ਅਤੇ ਉਨਾਂ ਦੇ ਹੁਨਰ ਨੂੰ ਨਿਖਾਰਨ ਹਿਤ ਕੀਤੇ ਜਾ ਰਹੇ ਕਾਰਜਾਂ ਤਹਿਤ ਕਰਵਾਏ ਜਾ ਰਹੇ ਦੋ ਰੋਜਾ ਜ਼ਿਲ੍ਹਾ ਪੱਧਰੀ ਕਲਾ ਉਤਸਬ ਮੁਕਾਬਲੇ ਅੱਜ ਤੋਂ ਸ਼ੁਰੂ ਹੋ ਰਹੇ ਹਨ।
ਖਾਲਸਾ ਕਾਲਜ਼ ਆਫ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਹੋਣਗੇ ਮੁਕਾਬਲੇ- ਡੀ.ਈ.ਓ.
ਇਸ ਸੰਬੰਧੀ ਖਾਲਸਾ ਕਾਲਜ਼ ਆਫ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਕਲਾ ਉਤਸਵ ਸੰਬੰਧੀ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਜਾਣਕਾਰੀ ਦਿੰਦਿਆਂ ਸ. ਹਰਭਗਵੰਤ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਅਤੇ ਸ਼੍ਰੀ ਰਜੇਸ਼ ਖੰਨਾ ਡਿਪਟੀ ਡੀ.ਈ.ਓ. ਅੰਮ੍ਰਿਤਸਰ ਨੇ ਸਾਂਝੇ ਤੌਰ ਤੇ ਦੱਸਿਆ ਕਿ ਕਲਾ ਉਤਸਵ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ, ਕੇਂਦਰੀ ਵਿਿਦਆਲਾ ਸਮੇਤ ਹੋਰਨਾਂ ਸਕੂਲਾਂ ਦੇ 9ਵੀ ਤੋਂ 12ਵੀ ਜਮਾਤ ਦੇ ਵਿਿਦਆਰਥੀਆਂ ਵਲੋਂ ਹਿਸਾ ਲ਼ੈਂਦਿਆਂ ਆਪਣੀ ਕਲਾ ਦੇ ਜੌਹਰ ਦਿਖਾਏ ਜਾਣਗੇ।
ਉਨਾਂ ਦੱਸਿਆ ਕਿ ਦੋ ਰੋਜਾ ਚੱਲਣ ਵਾਲੇ ਇਸ ਉਤਸਵ ਸਮਾਗਮਾਂ ਲਈ ਪ੍ਰਬੰਧ ਮੁਕੰਮਲ ਕਰਦਿਆਂ ਸਿੱਖਿਆ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਲਾ ਉਤਸਨ ਦੇ ਮੁਕਾਬਲੇ 23 ਅਤੇ 24 ਸਤੰਬਰ ਨੂੰ ਖਾਲਸਾ ਕਾਲਜ ਆਫ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਕਰਵਾਏ ਜਾਣਗੇ ਅਤੇ ਜੇਤੂ ਵਿਿਦਆਰਥੀ ਗੁਰੂ ਨਗਰੀ ਅੰਮ੍ਰਿਤਸਰ ਦੀ ਧਰਤੀ ਤੇ ਹੀ ਹੋ ਰਹੇ ਜੋਨ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਸ ਮੌਕੇ ਹੋਰਨਾਂ ਤੋੋਂ ਇਲਾਵਾ ਪ੍ਰਿੰਸੀਪਲ ਮਨਦੀਪ ਕੌਰ, ਜ਼ਿਲ੍ਹਾ ਨੋਡਲ ਅਫਸਰ ਸ਼੍ਰੀਮਤੀ ਮੋਨਿਕਾ ਪ੍ਰਿੰਸੀਪਲ ਕੋਟ ਬਾਬਾ ਦੀਪ ਸਿੰਘ, ਜ਼ਿਲ਼੍ਹਾ ਕੋਆਰਡੀਨੇਟਰ ਨਰਿੰਦਰ ਸਿੰਘ, ਲੈਕਚਰਾਰ ਰਵਿੰਦਰ ਕੌਰ ਰੰਧਾਵਾ, ਮਨਜਿੰਦਰ ਸਿੰਘ ਔਲਖ, ਮੁੱਖ ਅਧਿਆਪਕ ਵਿਨੋਦ ਕਾਲੀਆ ਸਮੇਤ ਹੋਰ ਅਧਿਕਾਰੀ ਹਾਜਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-