





Total views : 5596413








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ
ਸਰਹੱਦੀ ਖੇਤਰ ਅੰਦਰ ਸਥਿਤ ਸਰਕਾਰੀ ਸਕੂਲ ਅਧਿਆਪਕਾਂ ਅਤੇ ਵਿਿਦਆਰਥੀਆਂ ਦੀ ਮੁਸ਼ਕਿਲਾਂ ਨੂੰ ਜਾਨਣ ਅਤੇ ਸਰਕਾਰੀ ਸਕੂਲ ਅੰਦਰ ਸਿੱਖਿਆ ਦੇ ਮਿਆਰ ਨੂੰ ਵਾਚਣ ਹਿੱਤ ਕੰਵਲਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਨੇ ਸਰਹੱਦੀ ਖੇਤਰ ਦੇ ਸਕੂਲਾਂ ਦਾ ਵਿਸੇਸ਼ ਤੌੌਰ ਤੇ ਦੌਰਾ ਕੀਤਾ।
ਸਰਕਾਰੀ ਸਕੂਲਾਂ ਅੰਦਰ ਸਿੱਖਿਆ ਦੇ ਮਿਆਰ ਵਿੱਚ ਚੋਝਾ ਵਾਧਾ ਦਰਜ- ਕੰਵਲਜੀਤ ਸਿੰਘ
ਇਸ ਸੰਬੰਧੀ ਜ਼ਿਲ੍ਹਾ ਦਫਤਰ ਵਿਖੇ ਗਲਬਾਤ ਕਰਦਿਆਂ ਸ. ਕੰਵਲਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਿੱਖਿਆ ਸੁਧਾਰਾਂ ਦੀ ਲੜੀ ਤਹਿਤ ਅੱਜ ਸਰਹੱਦੀ ਖੇਤਰ ਅਤੇ ਸ਼ਹਿਰੀ ਖੇਤਰ ਦੇ ਸਕੂਲਾਂ ਦਾ ਦੌਰਾ ਕੀਤਾ ਗਿਆ; ਜਿਸ ਤਹਿਤ ਉਨ੍ਹਾਂ ਵਲੋਂ ਸਰਹੱਦੀ ਪਿੰਡ ਧਨੋਏ, ਮੋਦੇ ਅਤੇ ਹਰਦੋਰਤਨ ਸਕੂਲਾਂ ਦੇ ਨਾਲ ਨਾਲ ਸ਼ਹਿਰੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਕੇ ਵਿਿਦਆਰਥੀਆਂ ਦੀਆਂ ਸਿੱਖਣ ਪ੍ਰਕਿਿਰਆਵਾਂ ਸੰਬੰਧੀ ਜਾਣਕਾਰੀ ਹਾਸਲ ਕੀਤੀ।
ਇਸ ਸਮੇਂ ਉਨ੍ਹਾਂ ਦੱਸਿਆ ਕਿ ਸਰਹੱਦੀ ਸਕੂਲ ਹਰਦੋ ਰਤਨ ਵਿਖੇ ਪਿੰਡ ਵਾਸੀਆਂ ਵਲੋਂ ਸਕੂਲ ਨੂੰ ਮਿਡਲ ਸਕੂਲ ਵਜੋਂ ਅਪਗ੍ਰੇਡ ਕਰਨ ਸੰਬੰਧੀ ਮੰਗ ਪੱਤਰ ਦਿਤਾ ਗਿਆ ਸੀ ਜਿਸ ਨੂੰ ਵਿਭਾਗੀ ਕਾਰਵਾਈ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਭੇਜ ਦਿਤਾ ਗਿਆ। ਇਸ ਮੌਕੇ ਉਨ੍ਹਾਂ ਸਿੱਖਣ ਪ੍ਰੀਕਿਿਰਆਵਾਂ ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਸਿੱਖਿਆ ਦੇ ਮਿਆਰ ਵਿੱਚ ਚੋਖਾ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸ ਸਮੇਂ ਉਨ੍ਹਾਂ ਨਾਲ ਬੀ.ਈ.ਈ.ਓ. ਦਿਲਬਾਗ ਸਿੰਘ ਸਹਾਬਪੁਰਾ, ਰਜਿੰਦਰ ਸਿੰਘ ਐਚ.ਟੀ. ਰਾਮ ਤੀਰਥ, ਮੁਨੀਸ਼ ਕੁਮਾਰ ਇੰਚਾਰਜ ਸਮਾਰਟ ਸਕੂਲ ਅੰਮ੍ਰਿਤਸਰ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਇੰਚਾਰਜ ਸਮੇਤ ਹੋਰ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
–