





Total views : 5596468








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਝਬਾਲ/ਬਾਰਡਰ ਨਿਊਜ ਸਰਵਿਸ
ਉੱਘੇ ਆਜ਼ਾਦੀ ਘੁਲਾਟੀਏ ਅਤੇ ਸ੍ਰੀ ਆਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਤੇਜਾ ਸਿੰਘ ਭੁੱਚਰ ਦਾ ਸਾਲਾਨਾ ਬਰਸੀ ਸਮਾਗਮ ਪਿੰਡ ਭੁੱਚਰ ਖ਼ੁਰਦ ਜ਼ਿਲ੍ਹਾ ਤਰਨਤਾਰਨ ਵਿਖੇ ਮਨਾਇਆ ਜਾਵੇਗਾ। ਇਹ ਧਾਰਮਿਕ ਸਾਲਾਨਾ ਸਮਾਗਮ ਸ਼੍ਰੋਮਣੀ ਕਮੇਟੀ ਵੱਲੋਂ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਜਥੇਦਾਰ ਤੇਜਾ ਸਿੰਘ ਭੁੱਚਰ ਨੇ ਅੰਗਰੇਜ਼ੀ ਸਰਕਾਰ ਅਤੇ ਗੁਰੂਦਵਾਰਾ ਸੁਧਾਰ ਲਹਿਰ ਦੌਰਾਨ ਵੱਖ ਵੱਖ ਸਮੇਂ ਤੇ ਜੇਲ੍ਹਾਂ ਕੱਟੀਆਂ ਅਤੇ ਜਾਇਦਾਦ ਜ਼ਬਤ ਕਰਵਾਈ।
ਉਹਨਾਂ ਨੂੰ ਸੱਤ ਸਾਲ ਕੈਦ ਤੋਂ ਇਲਾਵਾ ਵੱਖ ਵੱਖ ਸਮੇਂ ਤੇ ਕੁਲ ਚੌਦਾਂ ਸਾਲ ਕੈਦ ਅਤੇ ਜੇਲ੍ਹ ਵਿੱਚ ਤਸ਼ੱਦਦ ਝੱਲਣਾ ਪਿਆ। ਉਹਨਾਂ ਨੇ ਅੰਗਰੇਜ਼ੀ ਸਰਕਾਰ ਖ਼ਿਲਾਫ਼ ਬੱਬਰ ਸ਼ੇਰ ਅਖ਼ਬਾਰ ਛਾਪੀ ਜਿਸਦੀ ਛਾਪਾ ਪ੍ਰੈਸ ਸਰਕਾਰ ਵੱਲੋਂ ਜ਼ਬਤ ਕੀਤੀ ਗਈ।
ਉਹਨਾਂ ਨੇ ਗੁਰੂਦੁਆਰਿਆਂ ਤੇ ਕਾਬਜ਼ ਅੰਗਰੇਜ਼ਾਂ ਦੇ ਪਿੱਠੂ ਮਹੰਤਾਂ ਖ਼ਿਲਾਫ਼ ਸੰਘਰਸ਼ ਵਿੱਚ ਮੋਹਰੀ ਰੋਲ ਅਦਾ ਕਰਦੇ ਹੋਏ 175 ਸਿੰਘਾਂ ਦੀ ਗੁਰਦੁਆਰਾ ਪ੍ਰਬੰਧ ਲਈ ਕਮੇਟੀ ਗਠਿਤ ਕੀਤੀ ਜਿਸਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਾਮ ਦਿੱਤਾ ਗਿਆ ਅਤੇ ਜਥੇਦਾਰ ਤੇਜਾ ਸਿੰਘ ਭੁੱਚਰ ਨੂੰ 1920 ਸੰਨ ਚ ਸ੍ਰੀ ਆਕਾਲ ਤਖਤ ਸਾਹਿਬ ਦੇ ਜਥੇਦਾਰ ਥਾਪਿਆ ਗਿਆ। ਉਹਨਾਂ ਦੀ ਜਥੇਦਾਰੀ ਵਿਚ ਹੀ ਮਹੀਨੇ ਬਾਅਦ ਦਸੰਬਰ 1920 ਨੂੰ ਸ਼੍ਰੋਮਣੀ ਅਕਾਲੀ ਦਲ ਦਾ ਗਠਨ ਕੀਤਾ ਗਿਆ।
ਇਹ ਜਾਣਕਾਰੀ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਸੁਰਜੀਤ ਸਿੰਘ ਭੁੱਚਰ ਨੇ ਪ੍ਰੈੱਸ ਨਾਲ ਸਾਂਝੀ ਕਰਦਿਆਂ ਦੱਸਿਆ ਕਿ ਸਾਲਾਨਾ ਬਰਸੀ ਸਮਾਗਮ ਨਿਰੋਲ ਧਾਰਮਿਕ ਹੋਵੇਗਾ ਅਤੇ ਇਸ ਮੌਕੇ ਉੱਘੀਆਂ ਧਾਰਮਿਕ ਅਤੇ ਰਾਜਨੀਤਿਕ ਸ਼ਾਮਲ ਹੋਣਗੀਆਂ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ, ਢਾਢੀ ਜਥਾ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-