





Total views : 5949256







Total views : 5949256ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਸਰਕਾਰ ਨੇ 11 ਆਈਏਐਸ ਅਤੇ 38 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਤਰਨਤਾਰਨ ਦੇ ਡੀਸੀ ਨੂੰ ਵੀ ਬਦਲ ਦਿੱਤਾ ਗਿਆ ਹੈ। ਤਰਨਤਾਰਨ ਜ਼ਿਲ੍ਹੇ ਦੇ ਡੀਸੀ ਸੰਦੀਪ ਕੁਮਾਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ‘ਤੇ 2015 ਬੈਚ ਦੇ ਆਈਏਐਸ ਅਧਿਕਾਰੀ ਗੁਲਪ੍ਰੀਤ ਸਿੰਘ ਔਲਖ ਨੂੰ ਡੀਸੀ ਲਗਾਇਆ ਗਿਆ ਹੈ। ਔਲਖ ਨੇ ਦੋ ਦਿਨ ਪਹਿਲਾਂ ਹੀ ਅੰਮ੍ਰਿਤਸਰ ਨਗਰ ਨਿਗਮ ਦੇ ਕਮਿਸ਼ਨਰ ਵਜੋਂ ਚਾਰਜ ਸੰਭਾਲਿਆ ਸੀ।ਇਸ ਤੋਂ ਇਲਾਵਾ ਕਈ ਐਸ.ਡੀ.ਐਮਜ਼ ਵੀ ਬਦਲੇ ਗਏ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-


