Total views : 5505924
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ। ਪੰਜਾਬ ਚੋਣ ਕਮਿਸ਼ਨ ਰਾਜ ਕਮਲ ਚੌਧਰੀ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਪੰਚਾਇਤੀ ਚੋਣਾਂ ਦੀ ਤਰੀਕ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ 2024 ਨੂੰ ਹੋਣਗੀਆਂ। ਵੋਟਾਂ ਵਾਲੇ ਦਿਨ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ 15 ਅਕਤੂਬਰ ਨੂੰ ਹੀ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਨੌਮੀਨੇਸ਼ਨ ਭਰਨ ਦੀ ਆਖਰੀ ਤਾਰੀਕ 4 ਅਕਤੂਬਰ ਦੁਪਹਿਰੇ 3 ਵਜੇ ਤੱਕ ਹੋਵੇਗੀ।
ਨੌਮੀਨੇਸ਼ਨ ਭਰਨ ਦੀ ਆਖਰੀ ਤਾਰੀਕ 4 ਅਕਤੂਬਰ ਦੁਪਹਿਰੇ 3 ਵਜੇ ਤੱਕ
ਚੋਣ ਕਮਿਸ਼ਨ ਮੁਤਾਬਕ 27 ਸਤੰਬਰ ਤੋਂ 4 ਅਕਤੂਬਰ ਦੁਪਹਿਰੇ 3 ਵਜੇ ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਣਗੇ। 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜ੍ਹਤਾਲ ਹੋਵੇਗੀ ਅਤੇ 7 ਅਕਤੂਬਰ ਤੱਕ ਉਮੀਦਵਾਰ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਸਕਦਾ ਹੈ।
ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ‘ਚ ਅੱਜ ਤੋਂ ਚੋਣ ਜ਼ਾਬਤਾ ਲੱਗ ਗਿਆ ਹੈ। ਪਿੰਡਾਂ ਦੀਆਂ ਚੋਣਾਂ ਲਈ ਵੱਖਰਾ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰੀ ਇਲਾਕਿਆਂ ‘ਚ ਚੋਣ ਜ਼ਾਬਤਾ ਲਾਗੂ ਨਹੀਂ ਹੋਵੇਗਾ।
ਪੰਜਾਬ ਚੋਣ ਕਮਿਸ਼ਨਰ ਨੇ ਦੱਸਿਆ ਕਿ ਸੂਬੇ ‘ਚ ਕੁੱਲ ਗ੍ਰਾਮ ਪੰਚਾਇਤਾਂ 13237 ਗ੍ਰਾਮ ਪੰਚਾਇਤਾਂ ਹਨ ਅਤੇ 19110 ਪੋਲਿੰਗ ਬੂਥ ਬਣਾਏ ਜਾਣਗੇ। ਇਨ੍ਹਾਂ ਚੋਣਾਂ ਵਿੱਚ 1 ਕਰੋੜ 33 ਲੱਖ 97 ਹਜ਼ਾਰ 932 ਵੋਟਰ ਹਨ। ਉਨ੍ਹਾਂ ਦੱਸਿਆ ਕਿ ਵੋਟਿੰਗ ਬੈਲੇਟ ਬਾਕਸ ਰਾਹੀਂ ਹੋਵੇਗੀ। ਵੋਟਿੰਗ ਲਈ 2 ਤਰ੍ਹਾਂ ਦੇ ਬੈਲੇਟ ਹੋਣਗੇ। ਜਿਨ੍ਹਾਂ ‘ਚ ਸਰਪੰਚ ਲਈ ਪਿੰਕ ਅਤੇ ਪੰਚ ਲਈ ਵ੍ਹਾਈਟ ਬੈਲੇਟ ਹੋਵੇਗਾ। ਚੋਣ ਕਮਿਸ਼ਨ ਨੇ ਸੰਬੋਧਨ ਕਰਦੇ ਹੋਏ ਚੋਣਾਂ ਲਈ ਫਸਲਾਂ ਦੀ ਕਟਾਈ, ਤਿਉਹਾਰਾਂ ਨੁੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜਰਨਲ ਪੰਚਾਂ ਅਤੇ ਸਰਪੰਚਾਂ ਲਈ ਨੌਮੀਨੇਸ਼ਨ ਫ਼ੀਸ 100 ਰੁਪਏ ਰੱਖੀ ਗਈ ਹੈ ,ਜਦੋਂ ਕਿ ਐਸਸੀ ਬੀਸੀ ਨੂੰ 50 ਫੀਸਦੀ ਫੀਸ ਦੀ ਛੋਟ ਹੋਵੇਗੀ। ਸਰਪੰਚ 40 ਹਜ਼ਾਰ ਰੁਪਏ ਵੋਟਾਂ ਲਈ ਖਰਚ ਕਰ ਸਕਣਗੇ, ਪੰਚ ਲਈ 30 ਹਜ਼ਾਰ ਰੁਪਏ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਉਮੀਦਵਾਰ ਕਿਸੇ ਪਾਰਟੀ ਦੇ ਚੋਣ ਨਿਸ਼ਾਨ ਉਤੇ ਚੋਣ ਨਹੀਂ ਲੜ ਸਕਣਗੇ। ਗ੍ਰਾਮ ਪੰਚਾਇਤ ਲਈ ਵੋਟਰ ਸੂਚੀ ਦੂਜੀਆਂ ਚੋਣਾਂ ਨਾਲ ਵੱਖਰੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ 4 ਸਤੰਬਰ ਤੱਕ ਤਿਆਰ ਕੀਤੀਆਂ ਗਈਆਂ ਹਨ।ਜ਼ਿਕਰਯੋਗ ਹੈ ਕਿ ਪੰਜਾਬ ਦੀਆਂ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਸਨ। ਦੋ ਹਫ਼ਤੇ ਪਹਿਲਾਂ ਸਰਕਾਰ ਨੇ ਬਾਕੀ ਰਹਿੰਦੀਆਂ 153 ਪੰਚਾਇਤ ਸੰਮਤੀਆਂ ਵਿੱਚੋਂ 76 ਨੂੰ ਵੀ ਭੰਗ ਕਰ ਦਿੱਤਾ ਸੀ।
ਚੋਣਾਂ ਲਗਭਗ 9 ਮਹੀਨਿਆਂ ਤੋਂ ਪੈਂਡਿੰਗ
ਰਾਜ ਵਿੱਚ ਕੁੱਲ 13237 ਪੰਚਾਇਤਾਂ ਹਨ , ਜਦਕਿ 153 ਬਲਾਕ ਸੰਮਤੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦ ਹਨ। ਉਨ੍ਹਾਂ ਦਾ ਕਾਰਜਕਾਲ 31 ਦਸੰਬਰ 2023 ਨੂੰ ਖਤਮ ਹੋ ਗਿਆ ਸੀ। ਸੂਬੇ ਵਿੱਚ ਸਭ ਤੋਂ ਵੱਧ 1405 ਪੰਚਾਇਤਾਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹਨ, ਜਦੋਂ ਕਿ ਪਟਿਆਲਾ ਵਿੱਚ 1022 ਪੰਚਾਇਤਾਂ ਹਨ।
ਦੱਸ ਦੇਈਏ ਕਿ ਪਿਛਲੇ ਸਾਲ ਪੰਜਾਬ ਸਰਕਾਰ ਨੇ ਪੰਚਾਇਤਾਂ ਦਾ ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਹੀ 11 ਅਗਸਤ 2023 ਨੂੰ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਸੀ। ਜਿਸ ਕਾਰਨ ਵਿਵਾਦ ਪੈਦਾ ਹੋ ਗਿਆ ਸੀ। ਬਹੁਤੇ ਸਰਪੰਚ ਇਸ ਦੇ ਖਿਲਾਫ ਆ ਗਏ ਸਨ। ਇਸ ਤੋਂ ਬਾਅਦ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ। ਜਿਸ ਤੋਂ ਬਾਅਦ ਪੰਚਾਇਤਾਂ ਬਹਾਲ ਹੋ ਗਈਆਂ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-