ਪਿੰਡ ਸਰਹਾਲਾ ਵਿਖੇ ਘਰ ‘ਚ ਦਾਖਲ ਹੋਕੇ ਗੋਲੀਆ ਮਾਰਕੇ ਨੰਬਰਦਾਰ ਦਾ ਕੀਤਾ ਕਤਲ

4674214
Total views : 5505245

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ/ਵਿੱਕੀ ਭੰਡਾਰੀ

ਕਸਬਾ ਚਵਿੰਡਾ ਦੇਵੀ ਤੋਂ ਥੋੜੀ ਦੂਰ ਪਿੰਡ ਸਰਹਾਲਾ ਵਿਖੇ ਇੱਕ ਵਿਅਕਤੀ ਨੂੰ ਸ਼ਾਮ ਛੇ ਵਜੇ ਦੇ ਕਰੀਬ ਘਰ ‘ਚ ਦਾਖਲ ਹੋ ਕੇ ਗੋਲੀਆਂ ਮਾਰੀਆਂ ਗਈਆ। ਇਸ ਸਬੰਧੀ ਪੁਲਿਸ ਚੌਂਕੀ ਜੈਤੀਪੁਰ ਦੇ ਇੰਚਾਰਜ ਜਸਬੀਰ ਸਿੰਘ ਨੇ ਦੱਸਿਆ ਹੈ ਕਿ

ਨੰਬਰਦਾਰ ਭਗਵੰਤ ਸਿੰਘ ਵਾਸੀ ਸਰਹਾਲਾ ਨੂੰ ਕੁਝ ਵਿਅਕਤੀਆਂ ਵੱਲੋਂ ਘਰ ਚ ਦਾਖਲ ਹੋ ਕੇ ਗੋਲੀਆਂ ਮਾਰੀਆਂ ਗਈਆਂ ਸਨ ਜਿਸ ਨੂੰ ਤੁਰੰਤ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ ਹੈ। ਇਸ ਸਬੰਧੀ ਡੀਐਸਪੀ ਜਸਪਾਲ ਸਿੰਘ ਨੇ ਦੱਸਿਆ ਹੈ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਐਸਐਚਓ ਖੁਸ਼ਬੂ ਸ਼ਰਮਾ ਵੱਲੋਂ ਵੱਖ ਵੱਖ ਟੀਮਾ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News