ਗੁਰਪ੍ਰੀਤ ਸਿੰਘ ਭੁੱਲ਼ਰ ਨੇ ਗੁਰੂ ਨਗਰੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵਜੋ ਦੂਜੀ ਵਾਰ ਸੰਭਾਲਿਆ ਕਾਰਜਭਾਰ

4674187
Total views : 5505193

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈਪੀਐਸ, ਜੀ ਨੇ ਅੱਜ ਬਤੌਰ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦਾ ਕਾਰਜ਼ਭਾਰ ਸੰਭਾਲਿਆ। ਇਸ ਉਪਰੰਤ ਉਨਾਂ ਕਿਹਾ, ਕਿ ਵੱਡੇ ਭਾਗਾਂ ਨਾਲ ਗੁਰੂ ਨਗਰੀ ਵਿੱਚ ਸੇਵਾ ਦਾ ਮੋਕਾ ਮਿਲਦਾ ਹੈ। ਪੰਜਾਬ ਸਰਕਾਰ ਵੱਲੋ ਜੋ ਜਿੰਮੇਵਾਰੀ ਸੋਪੀ ਗਈ ਹੈ, ਉਸਨੂੰ ਤਣਦੇਹੀ ਤੇ ਨਿਸ਼ਟਾ ਨਾਲ ਨਿਭਾਉਂਣਗੇ।  
 ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵਿੱਚ ਕਾਨੂੰਨ ਵਿਵੱਸਥਾ ਅਤੇ ਅਮਨ-ਸ਼ਾਤੀ ਨੂੰ ਬਹਾਲ ਰੱਖਣਾਂ, ਮੁੱਖ ਤਰਜ਼ੀਹ ਹੋਵੇਗੀ। ਸਮਾਜ ਦੇ ਮਾੜੇ ਅਨਸਰਾਂ, ਗੈਗਸਟਰਾਂ, ਅਤੇ ਨਸ਼ਾ ਤੱਸਕਰਾਂ ਖਿਲਾਫ ਪ੍ਰੋਫੈਸ਼ਨਲ ਤਰੀਕੇ ਨਾਲ ਜੀਰੋ ਟੋਲਰੇਸ ਪੋਲਿਸੀ ਤਹਿਤ ਕੰਮ ਕੀਤਾ ਜਾਵੇਗਾ।
ਪੁਲਿਸ ਦੀ ਮੁੱਢਲੀ ਡਿੳਟੀ ਕਰਾਈਮ ਨੂੰ Prevention & Detection    ਕਰਨਾਂ ਹੁੰਦਾ ਹੈ। ਦਿਨ ਅਤੇ ਰਾਤ ਸਮੇਂ ਪੁਲਿਸ ਦੀ ਵਿਜ਼ੀਬਿਲਟੀ ਵਧਾਈ ਜਾਵੇਗੀ। ਸਾਈਬਰ ਕਰਾਇਮ ਵੱਲ ਵਿਸ਼ੇਸ਼ ਧਿਆਨ ਦੇ ਕੇ Online  ਠੱਗੀ ਕਰਨ ਵਾਲਿਆ ਦੇ ਖਿਲਾਫ਼ ਮੁਹਿੰਮ ਚਲਾਈ ਜਾਵੇਗੀ। 
ਨਸ਼ੇ ਨੂੰ ਖਤਮ ਕਰਨ ਲਈ ਲੋਕਾਂ ਅਤੇ ਮੀਡੀਆਂ ਦੇ ਸਹਿਯੋਗ ਦੀ ਆਸ ਕੀਤੀ। ਕਮਿਸ਼ਨਰੇਟ ਅੰਮ੍ਰਿਤਸਰ ਦੀ ਪੁਲਿਸ, ਪਬਲਿਕ ਦੀ ਹਰ ਸਮੇ ਸੇਵਾ ਤੇ ਸੁਰੱਖਿਆ ਲਈ ਤੱਤਪਰ ਹੈ। ਪਬਲਿਕ ਦੀਆਂ ਸ਼ਿਕਾਇਤਾਂ ਨੂੰ ਤਰਜ਼ੀਹ ਦੇ ਕੇ ਦਰਖਾਸਤਾਂ ਦਾ ਨਿਪਟਾਰਾ ਜਲਦ ਤੋ ਜਲਦ ਕੀਤਾ ਜਾਵੇਗਾ।     
ਗੁਰੂ ਨਗਰੀ ਅੰਮ੍ਰਿਤਸਰ ਵਿੱਖੇ ਦੇਸ਼-ਵਿਦੇਸ਼ ਤੋਜ਼ ਲੱਖਾਂ ਦੀ ਗਿਣਤੀ ਵਿੱਚ ਸਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ, ਯਾਤਰੀਆਂ ਨੂੰ ਟਰੈਫਿਕ ਸਬੰਧੀ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਜੋ ਟਰੈਫ਼ਿਕ ਨੂੰ ਨਿਰਵਿਘਨ ਚਲਾਉਣ ਵੱਲ ਖਾਸ ਧਿਆਨ ਦਿੱਤਾ ਜਾਵੇਗਾ। 
ਉਹਨਾਂ ਕਿਹਾ ਕਿ ਪੰਜਾਬ ਪੁਲਿਸ ਇੱਕ ਬਹਾਦਰ ਫੋਰਸ ਹੈ, ਸੁਰੂ ਤੋਂ ਹੀ ਬਹੁਤ ਵਧੀਆਂ ਤਰੀਕੇ ਨਾਲ ਡਿਊਟੀ ਕਰ ਰਹੀ ਹੈ। ਅੰਮ੍ਰਿਤਸਰ ਸਿਟੀ ਪੁਲਿਸ ਦੇ ਕਰਮਚਾਰੀਆਂ ਦੀ ਭਲਾਈ ਵੱਲ ਖਾਸ ਧਿਆਨ ਦੇ ਕੇ ਉਹਨਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕੀਤਾ ਜਾਵੇਗਾ।   ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ, ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦਾ ਅਹੁਦਾ ਸੰਭਾਲਨ ਤੋਜ਼ ਪਹਿਲਾਂ ਅਹਿਮ ਅਹੁਦਿਆਂ ਪਰ ਸੇਵਾ ਨਿਭਾ ਚੁੱਕੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News