ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਵਲੋਂ ਅਸਲਾ ਜਮਾਂ ਕਰਾਉਣ ਦੇ ਹੁਕਮ

4674261
Total views : 5505328

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਆ ਰਹੀਆਂ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਲਾਇਸੈਂਸੀ ਅਸਲਾ ਧਾਰਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਆਪਣਾ ਅਸਲਾ ਪੁਲਿਸ ਥਾਣੇ ਜਾਂ ਅਸਲਾ ਡੀਲਰ ਕੋਲ 29 ਸਤੰਬਰ 2024 ਤੱਕ ਜਮਾ ਕਰਵਾਉਣ। ਉਨ੍ਹਾਂ ਜਾਰੀ ਕੀਤੇ ਹੁਕਮਾਂ ਵਿਚ ਕਿਹਾ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਆਮ ਪੰਚਾਇਤੀ ਚੋਣਾਂ, 2024 ਦੇ ਮੱਦੇਨਜ਼ਰ ਪੰਜਾਬ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਕਰਦੇ ਹੋਏ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਹੈ।

ਜਿਸ ਦੇ ਤਹਿਤ ਪੰਜਾਬ ਭਰ ਵਿਚ ਪੰਚਾਇਤ ਚੋਣਾਂ 15 ਅਕਤੂਬਰ ਨੂੰ ਹੋਣੀਆਂ ਹਨ ਤੇ ਇਸ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਵਿਵਸਥਾ, ਲੋਕ ਹਿੱਤ, ਸ਼ਾਂਤੀ ਬਣਾਈ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ/ਸ਼ਾਤਮਈ ਢੰਗ ਨਾਲ ਨੇਪੜੇ ਚਾੜ੍ਹਣ ਲਈ ਜ਼ਿਲ੍ਹੇ ਵਿਚ ਅਸਲਾ ਧਾਰਕਾਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮਾਂ ਕਰਵਾਉਣਾ ਜ਼ਰੂਰੀ ਹੈ। ਅਸਲਾ ਲੋਕਲ ਪੁਲਿਸ ਥਾਣੇ ਵਿਚ ਜਾਂ ਲਾਇਸੰਸੀ ਅਸਲਾ ਡੀਲਰਾਂ ਪਾਸ 29 ਸਤੰਬਰ 2024 ਨੂੰ ਸ਼ਾਮ 5:00 ਵਜੇ ਤੱਕ ਹਰ ਹਾਲਤ ਵਿਚ ਜਮਾ ਕਰਵਾਏ ਜਾਣ ਦਾ ਹੁਕਮ ਦਿੱਤਾ ਗਿਆ ਹੈਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News