ਨੰਬਰਦਾਰ ਦਾ ਗੋਲੀਆਂ ਮਾਰਕੇ ਕਤਲ ਕਰਨ ਵਾਲੇ ਤਿੰਨ ਦੋਸ਼ੀ ਪੁਲਿਸ ਨੇ 24 ਘੰਟਿਆਂ ਦੇ ਅੰਦਰ ਅੰਦਰ ਕੀਤੇ ਗ੍ਰਿਫਤਾਰ

4674788
Total views : 5506083

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ/ਵਿੱਕੀ ਭੰਡਾਰੀ

ਪੁਲਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐਸ ਐਸ ਪੀ ਚਰਨਜੀਤ ਸਿੰਘ, ਡੀ ਐਸ ਪੀ ਮਜੀਠਾ ਜਸਪਾਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਤੇ ਥਾਣਾ ਕੱਥੂਨੰਗਲ ਦੇ ਐਸ ਐਚ ਓ ਮੈਡਮ ਖੁਸ਼ਬੂ ਸ਼ਰਮਾ ਦੀ ਅਗਵਾਈ ਹੇਠ ਥਾਣਾ ਕੱਥੂਨੰਗਲ ਦੀ ਪੁਲਸ ਨੇ ਪਿਛਲੇ ਦਿਨੀਂ ਮਾਮੂਲੀ ਤਕਰਾਰ ਪਿਛੋਂ ਪਿੰਡ ਸਰਹਾਲਾ ਦੇ ਰਹਿਣ ਵਾਲੇ ਭਗਵੰਤ ਸਿੰਘ ਨੂੰ ਆਪਣੇ ਸਾਥੀਆਂ ਸਮੇਤ ਉਸਦੇ ਘਰ ਚ ਦਾਖਲ ਹੋ ਕੇ ਆਪਣੇ ਲਾਇਸੰਸੀ ਪਿਸਤੋਲ ਨਾਲ ਗੋਲੀਆਂ ਮਾਰ ਕੇ ਉਸਨੂੰ ਮੌਤ ਦੇ ਘਾਟ ਉਤਾਰਨ ਵਾਲੇ ਕਥਿਤ ਦੋਸ਼ੀਆ ਅਮਨਪ੍ਰੀਤ ਸਿੰਘ ਪੁੱਤਰ ਬਖਤਾਵਰ ਸਿੰਘ, ਦਲੇਰ ਸਿੰਘ ਪੁੱਤਰ ਮਲਕੀਤ ਸਿੰਘ ਅਤੇ ਜਗਮਨਪ੍ਰੀਤ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਮਰੜੀ ਕਲਾਂ ਨੂੰ ਇਸ ਘਟਨਾ ਤੋਂ 24 ਘੰਟਿਆਂ ਦੇ ਅੰਦਰ ਗਿਰਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਇਸ ਸੰਬੰਧੀ ਪੁਲਸ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਮੂਲੀ ਤਕਰਾਰ ਤੋਂ ਬਾਅਦ 25 ਸਤੰਬਰ ਦੀ ਸ਼ਾਮ ਨੂੰ ਕਥਿਤ ਦੋਸ਼ੀ ਅਮਨਪ੍ਰੀਤ ਸਿੰਘ ਆਪਣੇ ਸਾਥੀ ਦਲੇਰ ਸਿੰਘ, ਜਗਮਨਪਰੀਤ ਸਿੰਘ ਤੇ ਹੋਰ ਸਾਥੀਆਂ ਨਾਲ ਸਵਿਫ਼ਟ ਕਾਰ ‘ਚ ਸਵਾਰ ਹੋ ਕੇ ਭਗਵੰਤ ਸਿੰਘ ਵਾਸੀ ਸਰਹਾਲਾ ਦੇ ਘਰ ਗਿਆ ਤੇ ਉਸ ਨੂੰ ਆਪਣੇ ਲਾਇਸੰਸੀ ਪਿਸਤੋਲ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜਿਨ੍ਹਾਂ ਦੇ ਵਿਰੁੱਧ ਥਾਣਾ ਕੱਥੂਨੰਗਲ ਵਿਖੇ ਕਤਲ ਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਸੀ। ਸਖ਼ਤ ਮਿਹਨਤ ਤੋਂ ਬਾਅਦ ਅੱਜ ਥਾਣਾ ਕੱਥੂਨੰਗਲ ਦੀ ਪੁਲਸ ਨੇ ਉਕਤ ਤਿੰਨਾਂ ਦੋਸ਼ੀਆਂ ਨੂੰ ਵਾਰਦਾਤ ਵਿਚ ਵਰਤੇ ਗਏ ਪਿਸਤੋਲ ਅਤੇ ਸਵਿਫਟ ਕਾਰ ਨਾਲ ਗਿਰਫ਼ਤਾਰ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News