Total views : 5506914
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਰਾਮਾ ਮੰਡੀ /ਅਸ਼ੋਕ ਕੁਮਾਰ
ਅੱਜ ਹਲਕਾ ਤਲਵੰਡੀ ਸਾਬੋ ਦੇ ਪਿੰਡ ਕਿਸ਼ਨਗੜ੍ਹ ਉਰਫ ਮਾਨਵਾਲਾ ਵਿੱਚ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਨੌਜਵਾਨਾਂ ਦੇ ਉੱਦਮ ਸਦਕਾ ਇਕੱਠ ਕਰਕੇ ਸਰਬ ਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਗਈ ਇਹ ਚੋਣ ਸਮੁੱਚੇ ਪਿੰਡ ਵਾਸੀਆਂ ਵੱਲੋਂ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਕੀਤੀ ਗਈ ਜਿਸ ਵਿੱਚ ਸ਼੍ਰੀਮਤੀ ਬਲਜੀਤ ਕੌਰ ਪਤਨੀ ਗੁਰਜੰਟ ਸਿੰਘ ਸੰਧੂ ਸਰਪੰਚ ,ਰਸਪ੍ਰੀਤ ਕੌਰ ਪਤਨੀ ਬਲਰਾਜ ਸਿੰਘ, ਸੁਖਪ੍ਰੀਤ ਕੌਰ ਪਤਨੀ ਹਰਪਾਲ ਸਿੰਘ, ਜਸਪ੍ਰੀਤ ਕੌਰ ਪਤਨੀ ਚਰਨਜੀਤ ਸਿੰਘ,ਹਰਬੰਸ ਸਿੰਘ ਮਾਨ, ਜਗਸੀਰ ਸਿੰਘ ਸੰਧੂ, ਸੁਖਰਾਜ ਸਿੰਘ ਮਾਨ,ਕੁਲਵੰਤ ਕੌਰ ਪਤਨੀ ਨੱਥਾ ਸਿੰਘ ਇਹ ਸਾਰੇ ਪੰਚ ਚੁਣੇ ਗਏ ਹਨ ਇੱਥੇ ਦਿਲਚਸਪ ਗੱਲ ਇਹ ਰਹੀ ਕਿ ਸਾਰੀ ਚੋਣ 10 ਮਿੰਟਾਂ ਦੇ ਵਿੱਚ ਹੀ ਮੁਕੰਮਲ ਕਰ ਲਈ ਗਈ।
ਸਰਪੰਚ ਸਕੂਲ ‘ਚ ਲਗਾਏਗਾ 5 ਲੱਖ ਦੇ ਏ.ਸੀ ਤੇ ਪੰਚ ਦੇਣਗੇ 25-25 ਹਜਾਰ
ਇਸ ਦੌਰਾਨ ਪਿੰਡ ਦੇ ਸਰਪੰਚ ਵੱਲੋਂ ਸਰਕਾਰੀ ਸਕੂਲ ਨੂੰ 5 ਲੱਖ ਰੁਪਏ ਦੇ ਏਸੀ ਲਵਾ ਕੇ ਦੇਣੇ ਹਨ ਤੇ ਬਾਕੀ ਮੈਂਬਰਾਂ ਵੱਲੋਂ 25-25 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਮੌਕੇ ਸਮੁੱਚੇ ਪਿੰਡ ਵਾਸੀਆਂ ਵੱਲੋਂ ਬੋਲੇ ਸੋ ਨਿਹਾਲ ਦੇ ਜੈਕਾਰੇ ਲਾ ਕੇ ਪੰਚਾਇਤ ਨੂੰ ਮਾਨਤਾ ਦਿੱਤੀ ਗਈ ਤੇ ਉਹਨਾਂ ਦੇ ਗਲਾਂ ਵਿੱਚ ਹਾਰ ਪਾ ਕੇ ਅਸ਼ੀਰਵਾਦ ਦਿੱਤਾ ਗਿਆ। ਇਸ ਮੌਕੇ ਨਵੀਂ ਬਣੀ ਸਮੁੱਚੀ ਪੰਚਾਇਤ ਵੱਲੋਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਗਿਆ ਕਿ ਪਿੰਡ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਹਰ ਕੰਮ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਕੀਤਾ ਜਾਵੇਗਾ। ਇਸ ਤਰ੍ਹਾਂ ਹੀ ਪਿੰਡ ਸੁਖਲੱਧੀ ਵਿਖੇ ਇੱਕ ਨੌਜਵਾਨ ਕੁਲਵਿੰਦਰ ਸਿੰਘ ਨੂੰ ਸਰਬ ਸੰਮਤੀ ਨਾਲ ਸਰਪੰਚ ਚੁਣਿਆ ਗਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-