ਪੰਚਾਇਤੀ ਚੋਣਾਂ ! ਨਾਮਜ਼ਦਗੀਆਂ ਦਾਖਲ ਕਰਨ ਲਈ ਐਨ.ਓ.ਸੀ ਨਾ ਮਿਲਣ ‘ਤੇ ਹਲਫਨਾਮਾ ਦਾਇਰ ਕਰਕੇ ਭਰੇ ਜਾ ਸਕਣਗੇ ਨਾਮਜ਼ਦਗੀ ਕਾਗਜ

4678482
Total views : 5512304

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ 

ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖਲ ਕਰਨ ਨੂੰ ਲੈ ਕੇ ਰਾਜ ਚੋਣ ਕਮਿਸ਼ਨਪੰਜਾਬ ਵੱਲੋਂ ਜਾਰੀ ਪੱਤਰ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਸ਼ਾਕਸ਼ੀ ਸਾਹਨੀ ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰਨ ਸਬੰਧੀ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਜੇਕਰ ਕਿਸੇ ਉਮੀਦਵਾਰ ਨੂੰ ਆਪਣੇ ਵੱਲੋਂ ਕੀਤੀਆਂ ਕੋਸ਼ਿਸ਼ਾਂ ਦੇ ਬਾਵਜੂਦ ਨਾਮਜ਼ਦਗੀ ਪੱਤਰ ਦੇ ਨਾਲ ਲਾਉਣ ਲਈ ਕਿਸੇ ਵੀ ਕਿਸਮ ਦੇ ਟੈਕਸ ਦੇ ਏਰੀਅਰ ਦੇ ਬਕਾਏ ਜਾਂ ਕਿਸੇ ਵੀ ਕਿਸਮ ਦੇ ਹੋਰ ਬਕਾਏ ਬਾਬਤ ਨੋ ਡੀਊ ਸਰਟੀਫਿਕੇਟ (ਐਨ.ਡੀ.ਸੀ.) ਸਬੰਧਤ ਅਥਾਰਟੀ ਵੱਲੋਂ ਜਾਰੀ ਨਹੀਂ ਹੁੰਦਾ ਜਾਂ ਕਿਸੇ ਵੀ ਅਥਾਰਟੀ ਦੀ ਕਿਸੇ ਵੀ ਕਿਸਮ ਦੀ ਜਾਇਦਾਦ ਉੱਤੇ ਕਬਜ਼ੇ ਸਬੰਧੀ ਨੋ ਅਬਜੈਕਸ਼ਨ ਸਰਟੀਫਿਕੇਟ (ਐਨ.ਓ.ਸੀ) ਜਾਰੀ ਨਹੀਂ ਹੁੰਦਾ ਤਾਂ ਸਬੰਧਤ ਉਮੀਦਵਾਰ ਆਪਣੇ ਵੱਲੋਂ ਇੱਕ ਹਲਫਨਾਮਾ ਨਾਮਜ਼ਦਗੀ ਪੱਤਰ ਦੇ ਨਾਲ ਲਾ ਕੇ ਕਾਗਜ਼ ਦਾਖਲ ਕਰ ਸਕਦਾ ਹੈ।

ਆਰ.ਓ. ਵੱਲੋਂ ਰਿਪੋਰਟ ਦੇਣ ਲਈ ਸਬੰਧਤ ਅਥਾਰਟੀ ਨੂੰ ਭੇਜੇ ਜਾਣਗੇ ਨਾਮਜ਼ਦਗੀ ਕਾਗਜ਼-ਸਬੰਧਤ ਅਥਾਰਟੀ 24 ਘੰਟਿਆਂ ਦੇ ਵਿੱਚ-ਵਿੱਚ ਦੇਵੇਗੀ ਰਿਪੋਰਟ

ਉਮੀਦਵਾਰ ਇਹ ਹਲਫਨਾਮਾ ਦੇਵੇਗਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਬਾਬਤ ਉਸ ਦੇ ਵੱਲ ਕਿਸੇ ਵੀ ਕਿਸਮ ਦੇ ਟੈਕਸਾਂ ਦੇ ਏਰੀਅਰ ਦਾ ਬਕਾਇਆ ਜਾਂ ਕੋਈ ਹੋਰ ਬਕਾਇਆ ਨਹੀਂ ਖੜ੍ਹਾ ਹੈ। ਨਾ ਹੀ ਕਿਸੇ ਅਥਾਰਟੀ ਦੀ ਜਾਇਦਾਦ ਉੱਤੇ ਉਸ ਵੱਲੋਂ ਕੋਈ ਨਾਜਾਇਜ਼ ਕਬਜ਼ਾ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰ (ਆਰ.ਓ.) ਵੱਲੋਂ ਅਜਿਹੇ ਨਾਮਜ਼ਦਗੀ ਪੱਤਰ ਸਬੰਧਤ ਅਥਾਰਟੀਆਂ ਨੂੰ 24 ਘੰਟਿਆਂ ਦੇ ਵਿੱਚ-ਵਿੱਚ ਰਿਪੋਰਟ ਦੇਣ ਦੀ ਹਦਾਇਤ ਦੇ ਨਾਲ ਭੇਜੇ ਜਾਣਗੇ। ਜੇਕਰ 24 ਘੰਟਿਆਂ ਦੇ ਵਿੱਚ-ਵਿੱਚ ਸਬੰਧਤ ਅਥਾਰਟੀ ਵੱਲੋਂ ਰਿਪੋਰਟ ਨਹੀਂ ਦਿੱਤੀ ਜਾਂਦੀ ਤਾਂ ਇਹ ਮੰਨ ਲਿਆ ਜਾਵੇਗਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਸਬੰਧੀ ਉਮੀਦਵਾਰ ਕਿਸੇ ਵੀ ਕਿਸਮ ਦਾ ਡਿਫਾਲਟਰ ਨਹੀਂ ਹੈ ਅਤੇ ਨਾ ਹੀ ਉਸ ਨੇ ਅਣ ਅਧਿਕਾਰਤ ਤੌਰ ਤੇ ਕੋਈ ਕਬਜ਼ਾ ਕੀਤਾ ਹੋਇਆ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਅਧਿਕਾਰੀਆਂ ਨੂੰ ਇਹਨਾਂ ਹਦਾਇਤਾਂ ਦੀ ਇਨ-ਬਿਨ ਪਾਲਣਾ ਯਕੀਨੀ ਬਣਾਉਣ ਲਈ ਕਹਿ ਦਿੱਤਾ ਗਿਆ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News