ਪੰਜਾਬ ‘ਚ 2 ਦਿਨ ਰਹੇਗੀ ਸਰਕਾਰੀ ਛੁੱਟੀ !ਸਰਕਾਰੀ ਦਫਤਰਾਂ ਸਣੇ ਸਕੂਲ, ਕਾਲਜ ਤੇ ਬੈਂਕ ਰਹਿਣਗੇ ਬੰਦ

4674020
Total views : 5504903

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

ਪੰਜਾਬ ਵਿੱਚ 2 ਅਤੇ 3 ਅਕਤੂਬਰ (ਬੁੱਧਵਾਰ ਅਤੇ ਵੀਰਵਾਰ) ਨੂੰ ਸਰਕਾਰੀ ਛੁੱਟੀ ਰਹੇਗੀ। ਕਿਉਂਕਿ ਗਾਂਧੀ ਜਯੰਤੀ ਬੁੱਧਵਾਰ ਨੂੰ ਹੈ ਅਤੇ ਮਹਾਰਾਜਾ ਅਗਰਸੇਨ ਜਯੰਤੀ ਅਤੇ ਨਵਰਾਤਰੀ ਕਲਸ਼-ਸਥਾਪਨਾ ਵੀਰਵਾਰ ਨੂੰ ਹੈ। ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਨ੍ਹਾਂ ਦਿਨਾਂ ‘ਚ ਸਕੂਲ, ਬੈਂਕ ਅਤੇ ਦਫਤਰ ਬੰਦ ਰਹਿਣਗੇ।

ਤੁਹਾਨੂੰ ਦੱਸ ਦੇਈਏ ਕਿ ਅਕਤੂਬਰ ਦੇ ਪੂਰੇ ਮਹੀਨੇ ਵਿੱਚ ਕਈ ਵੱਡੇ ਤਿਉਹਾਰ ਆਉਂਦੇ ਹਨ। ਜਿਸ ਵਿੱਚ ਦੁਰਗਾ ਅਸ਼ਟਮੀ, ਦੁਸਹਿਰਾ, ਮਹਾਰਿਸ਼ੀ ਵਾਲਮੀਕਿ ਜੈਅੰਤੀ ਅਤੇ ਦੀਵਾਲੀ ਵਰਗੇ ਤਿਉਹਾਰ ਸ਼ਾਮਲ ਹਨ। ਅਕਤੂਬਰ ਦੀ ਪਹਿਲੀ ਜਨਤਕ ਛੁੱਟੀ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਹੋਵੇਗੀ। ਇਸ ਦਿਨ ਬੈਂਕ, ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ।

ਮਹਾਰਾਜਾ ਅਗਰਸੇਨ ਜੈਅੰਤੀ ‘ਤੇ 3 ਅਕਤੂਬਰ ਨੂੰ ਪੰਜਾਬ ‘ਚ ਛੁੱਟੀ ਰਹੇਗੀ। ਇਸ ਦਾ ਮਤਲਬ ਹੈ ਕਿ ਮਹੀਨੇ ਦੀ ਸ਼ੁਰੂਆਤ ‘ਚ ਸਕੂਲ, ਕਾਲਜ, ਬੈਂਕ ਆਦਿ 2 ਦਿਨ ਬੰਦ ਰਹਿਣਗੇ। ਸਰਕਾਰ ਦੀ ਸਾਲਾਨਾ ਛੁੱਟੀਆਂ ਦੀ ਸੂਚੀ ਵਿੱਚ ਇਹ ਦੋਵੇਂ ਦਿਨ ਛੁੱਟੀਆਂ ਵਜੋਂ ਦਰਜ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

Share this News