ਐਚਐਮਈਐਲ ਦੇ ਸਹਿਯੋਗ ਨਾਲ ਪਿੰਡ ਬੰਗੀ ਕਲਾਂ ਵਿਖੇ ਕ੍ਰਿਕਟ, ਪਿੰਡ ਕਨਕਵਾਲ ਵਿਖੇ ਕਰਵਾਇਆ ਵਾਲੀਬਾਲ ਟੂਰਨਾਮੈਂਟ

4673934
Total views : 5504785

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਰਾਮਾ ਮੰਡੀ/ਅਸ਼ੋਕ ਕੁਮਾਰ

ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਅੱਗੇ ਰੱਖਦੇ ਹੋਏ ਐਚਐਮਈਐਲ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਆਲੇ-ਦੁਆਲੇ ਦੇ ਪਿੰਡਾਂ ਦੇ ਨੌਜਵਾਨਾਂ ਵਿੱਚ ਖੇਡ ਭਾਵਨਾ ਪੈਦਾ ਕਰਨ ਲਈ ਨਿਰੰਤਰ ਯਤਨਸ਼ੀਲ ਹੈ। ਇਸ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਪਿੰਡ ਬੰਗੀ ਨਿਹਾਲ ਸਿੰਘ ਵਾਲਾ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਪਹਿਲ ਦਾ ਉਦੇਸ਼ ਪਿੰਡ ਦੇ ਨੌਜਵਾਨਾਂ ਵਿੱਚ ਸਿਹਤਮੰਦ ਅਤੇ ਕਿਰਿਆਸ਼ੀਲ ਜੀਵਨ ਸ਼ੈਲੀ ਨੂੰ ਉਤਸ਼ਾਹਤ ਕਰਨਾ ਹੈ, ਤਾਂ ਜੋ ਉਹ ਨਸ਼ਿਆਂ ਦੇ ਪ੍ਰਭਾਵ ਤੋਂ ਦੂਰ , ਖੇਡਾਂ ਨਾਲ ਜੁੜ ਕੇ ਸਿਹਤਮੰਦ ਜੀਵਨ ਦੀ ਨੀਂਹ ਵੀ ਰੱਖ ਸਕਣ। ਪਿਛਲੇ ਇਕ ਮਹੀਨੇ ਤੋਂ ਰਿਫਾਇਨਰੀ ਦੇ ਆਲੇ-ਦੁਆਲੇ ਦੇ ਕਰੀਬ 59 ਪਿੰਡਾਂ ਵਿਚ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਕਈ ਪਿੰਡਾਂ ਵਿੱਚ ਖੇਡ ਮੈਦਾਨ, ਵਾਲੀਬਾਲ ਕੋਰਟ, ਕਮਿਊਨਿਟੀ ਪਾਰਕ, ਜਿੰਮ ਵੀ ਬਣਾਏ ਗਏ ਹਨ।

ਪਿੰਡ ਦੇ ਯੂਥ ਕਲੱਬ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਕ੍ਰਿਕਟ ਟੂਰਨਾਮੈਂਟ ਵਿੱਚ ਨੇੜਲੇ ਪਿੰਡਾਂ ਦੀਆਂ ਲਗਭਗ 16 ਟੀਮਾਂ ਨੇ ਹਿੱਸਾ ਲਿਆ । ਟੂਰਨਾਮੈਂਟ ਦੌਰਾਨ ਪਿੰਡ ਰਾਮਾ ਦੀ ਟੀਮ ਜੇਤੂ ਰਹੀ ਜਦਕਿ ਪਿੰਡ ਝੰਡੂਕੇ ਦੀ ਟੀਮ ਦੂਜੇ ਸਥਾਨ ‘ਤੇ ਰਹੀ। ਇਸ ਮੌਕੇ ਐਚਐਮਈਐਲ ਵੱਲੋਂ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਪਿੰਡ ਕਨਕਵਾਲ ਵਿਖੇ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਵਿੱਚ ਕੁੱਲ 18 ਟੀਮਾਂ ਨੇ ਹਿੱਸਾ ਲਿਆ। ਟੂਰਨਾਮੈਂਟ ਦੌਰਾਨ ਪਿੰਡ ਸ਼ੇਖਪੁਰਾ ਦੀ ਟੀਮ ਪਹਿਲੇ, ਬਠਿੰਡਾ ਦੀ ਟੀਮ ਦੂਜੇ ਅਤੇ ਫਰੀਦਕੋਟ ਕੋਟਲੀ ਦੀ ਟੀਮ ਤੀਜੇ ਸਥਾਨ ‘ਤੇ ਰਹੀ। ਟੂਰਨਾਮੈਂਟ ਦੌਰਾਨ ਜੇਤੂਆਂ ਨੂੰ ਇਨਾਮ ਵੰਡੇ ਗਏ। ਐਚਐਮਈਐਲ ਨੇ ਟੂਰਨਾਮੈਂਟ ਦੌਰਾਨ ਟੀਮਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ।

ਇਹ ਪਹਿਲ ਖੇਡਾਂ ਅਤੇ ਮਨੋਰੰਜਨ ਗਤੀਵਿਧੀਆਂ ਰਾਹੀਂ ਨੌਜਵਾਨਾਂ ਦੇ ਸਸ਼ਕਤੀਕਰਨ ‘ਤੇ ਵਿਸ਼ੇਸ਼ ਧਿਆਨ ਦੇਣ ਦੇ ਨਾਲ ਭਾਈਚਾਰਕ ਵਿਕਾਸ ਪ੍ਰਤੀ ਐਚਐਮਈਐਲ ਦੀ ਨਿਰੰਤਰ ਵਚਨਬੱਧਤਾ ਨੂੰ ਰੇਖਾਂਕਿਤ ਕਰਦੀ ਹੈ। ਐਚਐਮਈਐਲ ਵੱਖ-ਵੱਖ ਸੀਐਸਆਰ ਪਹਿਲਕਦਮੀਆਂ ਰਾਹੀਂ ਆਪਣੇ ਕਾਰਜਾਂ ਦੇ ਆਲੇ ਦੁਆਲੇ ਦੇ ਭਾਈਚਾਰਿਆਂ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਸਮਰਪਿਤ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News