ਪੰਚਾਇਤੀ ਚੋਣਾਂ ਨੂੰ ਹਾਈਕੋਰਟ ‘ਚ ਚੁਣੌਤੀ! ਭਲਕੇ ਹੋਵੇਗੀ ਸੁਣਵਾਈ – ਪਟੀਸ਼ਨ ‘ਚ ਰਾਖਵਾਂਕਰਨ ‘ਤੇ ਵੀ ਚੁੱਕੇ ਸਵਾਲ

4728910
Total views : 5596296

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

 ਪੰਜਾਬ ਦੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ ਭਲਕੇ ਕੀਤੀ ਜਾਵੇਗੀ। ਪਟੀਸ਼ਨਕਰਤਾ ਨੇ ਚੋਣਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਚੰਡੀਗੜ੍ਹ ਦੇ ਕੁਲਜਿੰਦਰ ਸਿੰਘ ਨੇ ਪਟੀਸ਼ਨ ਵਿੱਚ ਰਾਖਵਾਂਕਰਨ ਉੱਤੇ ਸਵਾਲ ਚੁੱਕੇ ਹਨ।

ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਨਾਮਜ਼ਦਗੀ ਲਈ 3 ਦਿਨ ਦਾ ਸਮਾਂ ਵੱਧ ਦਿੱਤਾ ਗਿਆ ਹੈ ਜੋ ਕਿ ਕਾਨੂੰਨ ਅਨੁਸਾਰ ਗਲਤ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋ ਚੋਣਾਂ ਦਾ ਨੋਟੀਫਿਕੇਸ਼ਨ ਜਲਦਬਾਜ਼ੀ ਵਿੱਚ ਜਾਰੀ ਕੀਤਾ ਗਿਆ ਹੈ।

ਪਟੀਸ਼ਨਕਰਤਾ ਨੇ ਨੋ ਡਿਊ ਸਰਟੀਫਿਕੇਟ ਲਈ ਜਾਰੀ ਕੀਤੀ ਗਈ ਲੈਟਰ ਉੱਤੇ ਸਵਾਲ ਚੁੱਕੇ ਹਨ। ਪਟੀਸ਼ਨ ਕਰਤਾ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਇਹ ਚੋਣਾਂ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨਾ ਚਾਹੀਦਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News