ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਛੁੱਟੀਆਂ ‘ਤੇ 15 ਅਕਤੂਬਰ ਤੱਕ ਮੁਕੰਮਲ ਰੋਕ

4673989
Total views : 5504851

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ 

 ਪੰਚਾਇਤੀ ਚੋਣਾਂ-2024 ਦੇ ਮੱਦੇਨਜ਼ਰ ਪੰਜਾਬ ਪੁਲਿਸ ਵਿਭਾਗ ਵਿੱਚ ਤਾਇਨਾਤ ਸਮੂਹ ਅਧਿਕਾਰੀਆਂ/ਕਰਮਚਾਰੀਆਂ ਦੀਆਂ ਛੁੱਟੀਆਂ ‘ਤੇ 1 ਅਕਤੂਬਰ 2024 ਤੋਂ 15 ਅਕਤੂਬਰ 2024 ਤੱਕ ਮੁਕੰਮਲ ਤੌਰ ‘ਤੇ ਰੋਕ ਲਗਾਈ ਗਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। 

ਜਾਣਕਾਰੀ ਅਨੁਸਾਰ ਪੁਲਿਸ ਵਿਭਾਗ ਦੇ ਅਧਿਕਾਰੀ/ਕਰਮਚਾਰੀ ਹੁਣ 1 ਅਕਤੂਬਰ 2024 ਤੋਂ 15 ਅਕਤੂਬਰ 2024 ਤੱਕ ਛੁੱਟੀਆਂ ਨਹੀਂ ਲੈ ਸਕਦੇ। ਕੇਵਲ ਵਿਸ਼ੇਸ਼ ਹਾਲਤਾਂ ਵਿੱਚ ਹੀ ਅਧਿਕਾਰੀਆਂ/ਕਰਮਚਾਰੀਆਂ ਦੀ ਛੁੱਟੀ ਮੰਨਜ਼ੂਰ ਕੀਤੀ ਜਾਵੇਗੀ। ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। 

ਦੱਸ ਦੇਈਏ ਕਿ ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ 2024 ਨੂੰ ਹੋਣਗੀਆਂ। ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ 15 ਅਕਤੂਬਰ ਨੂੰ ਹੀ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਚੋਣ ਕਮਿਸ਼ਨ ਮੁਤਾਬਕ 27 ਸਤੰਬਰ ਤੋਂ 4 ਅਕਤੂਬਰ ਦੁਪਹਿਰੇ 3 ਵਜੇ ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਣਗੇ। 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜ੍ਹਤਾਲ ਹੋਵੇਗੀ ਅਤੇ 7 ਅਕਤੂਬਰ ਤੱਕ ਉਮੀਦਵਾਰ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਸਕਦਾ ਹੈ। ‌ ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News