ਪੰਚਾਇਤੀ ਚੋਣਾਂ ਵਿੱਚ ਰਾਖਵੇਂਕਰਨ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਹਾਈ ਕੋਰਟ ਵਿੱਚ ਕਈ ਪਟੀਸ਼ਨਾਂ ਦਾਇਰ

4673899
Total views : 5504734

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਤਿੰਨ ਅਕਤੂਬਰ ਨੂੰ ਚੋਣਾਂ ਵਿੱਚ ਰਾਖਵਾਂਕਰਨ ਸਬੰਧੀ ਪੂਰਾ ਰਿਕਾਰਡ ਪੇਸ਼ ਕਰਨ ਦਾ ਦਿੱਤਾ ਹੁਕਮ

ਚੰਡੀਗੜ੍ਹ/ਬੀ.ਐਨ.ਈ ਬਿਊਰੋ 

ਪੰਜਾਬ ਵਿੱਚ ਪੰਚਾਇਤੀ ਚੋਣਾਂ ਵਿੱਚ ਰਾਖਵੇਂਕਰਨ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਹਾਈ ਕੋਰਟ ਵਿੱਚ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਹਾਈ ਕੋਰਟ ਦੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਅਗਵਾਈ ਵਾਲੇ ਬੈਂਚ ਨੇ ਸਰਕਾਰ ਨੂੰ ਵੀਰਵਾਰ ਨੂੰ ਅਦਾਲਤ ਵਿੱਚ ਚੋਣਾਂ ਵਿੱਚ ਰਾਖਵੇਂਕਰਨ ਦਾ ਪੂਰਾ ਰਿਕਾਰਡ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਇਸ ਮਾਮਲੇ ’ਚ  ਸੁੱਚਾ ਸਿੰਘ ਅਤੇ ਅਨਿਆ ਨੇ ਦੋਸ਼ ਲਾਇਆ ਕਿ ਰਾਖਵੇਂਕਰਨ ਸਬੰਧੀ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਪਹਿਲਾਂ ਰਾਖਵੇਂਕਰਨ ਦਾ ਗਜ਼ਟ ਨੋਟੀਫਿਕੇਸ਼ਨ ਹੋਣਾ ਚਾਹੀਦਾ ਸੀ, ਜੋ ਅੱਜ ਤੱਕ ਨਹੀਂ ਕੀਤਾ ਗਿਆ ਆਰੋਪ ਲਗਾਇਆ ਗਿਆ ਕਿ ਸਰਕਾਰ ਨੇ ਜਲਦਬਾਜੀ ’ਚ ਇਨ੍ਹਾਂ ਚੋਣਾਂ ਦਾ ਨੋਟੀਫਿਕੇਸ਼ਨ ਦਿੰਦੇ ਸਮੇਂ ਇਹ ਗਲਤੀਆਂ ਹੋਈਆਂ ਹਨ।  

ਚੋਣ ਕਮਿਸ਼ਨ ਵੱਲੋਂ ਬਿਨਾਂ ਕਾਰਨ ਸਰਟੀਫਿਕੇਟ ਲਈ ਜਾਰੀ ਪੱਤਰ ਨੂੰ ਵੀ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨਰ ਨੇ ਕਿਹਾ ਕਿ ਜੋ ਚੋਣ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਉਹ ਨਿਰਧਾਰਿਤ ਵਿਵਸਥਾਵਾਂ ਦੇ ਉਲਟ ਕੀਤਾ ਗਿਆ ਹੈ। ਜੇਕਰ ਇਸ ਪ੍ਰੋਗਰਾਮ ਰਾਹੀਂ ਚੋਣਾਂ ਕਰਵਾਈਆਂ ਜਾਂਦੀਆਂ ਹਨ ਤਾਂ ਅਦਾਲਤ ਵਿੱਚ ਪਟੀਸ਼ਨਾਂ ਦਾ ਹੜ੍ਹ ਆ ਜਾਵੇਗਾ। ਅਜਿਹੀ ਸਥਿਤੀ ਵਿੱਚ ਪੰਜਾਬ ਸਰਕਾਰ ਨੂੰ ਨਿਰਧਾਰਿਤ ਵਿਵਸਥਾਵਾਂ ਅਨੁਸਾਰ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਜਾਣੇ ਚਾਹੀਦੇ ਹਨ। ਪਟੀਸ਼ਨਰ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਹੈ ਕਿ ਪਟੀਸ਼ਨ ਪੈਂਡਿੰਗ ਹੋਣ ਤੱਕ ਚੋਣਾਂ ’ਤੇ ਰੋਕ ਲਗਾਈ ਜਾਵੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News