ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਬਲਾਕ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਪਿੰਡਾਂ ਦਾ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨਾਲ ਕੀਤਾ ਸਿੱਧਾ ਰਾਬਤਾ

4674109
Total views : 5505077

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਫਤਿਹਗੜ੍ਹ ਚੂੜੀਆਂ ,ਬਟਾਲਾ/ਰਣਜੀਤ ਸਿੰਘ ਰਾਣਾਨੇਸ਼ਟਾ 

ਸ੍ਰੀ ਉਮਾ ਸ਼ੰਕਰ ਗੁਪਤਾ,ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਲਈ ਕਿਸਾਨਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ਸ੍ਰੀ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਪਰਾਲੀ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮਿਲਣ ਲਈ ਬਲਾਕ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਸ੍ਰੀਮਤੀ ਵੀਰਪਾਲ ਕੋਰ, ਐਸਡੀਐਮ ਫਤਹਿਗੜ੍ਹ ਚੂੜੀਆਂ, ਮੁੱਖ ਖੇਤੀਬਾੜੀ ਅਫਸਰ ਸੁਰਿੰਦਰਪਾਲ ਸਿੰਘ, ਡੀਐਸਪੀ ਵਿਪਨ ਕੁਮਾਰ, ਜਗਤਾਰ ਸਿੰਘ ਤਹਿਸੀਲਦਾਰ, ਨਾਇਬ ਤਹਿਸੀਲਦਾਰ ਕਮਲਪ੍ਰੀਤ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।

ਵਧੀਕ ਡਿਪਟੀ ਕਮਿਸ਼ਨਰ, ਸੁਰਿੰਦਰ ਸਿੰਘ ਵਲੋ ਪਿੰਡ ਪਾਰੋਵਾਲ, ਕੋਟਲੀ ਬਾਬਲਾ,ਨਾਸਰਕੇ, ਸਾਰਚੂਰ ਅਤੇ ਤਲਵੰਡੀ ਭਰਥ ਦਾ ਦੌਰਾ ਕਰਦਿਆਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਪੂਰੀ ਮਸ਼ੀਨਰੀ ਉਪਲਬਧ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਕਰਨ ਤੇ ਆਪਸੀ ਤਾਲ ਮੇਲ ਨਾਲ ਪਰਾਲੀ ਪ੍ਰਬੰਧਨ ਦੇ ਕੰਮ ਨੂੰ ਨੇਪਰੇ ਚਾੜਨ।

ਇਸ ਮੌਕੇ ਉਨ੍ਹਾਂ ਪਿੰਡ ਤਲਵੰਡੀ ਭਰਥ ਵਿਖੇ ਖੇਤਾਂ ਵਿੱਚ ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬੰਨਣ ਦੇ ਕੀਤੇ ਜਾ ਰਹੇ ਕੰਮ ਦਾ ਜਾਇਜ਼ਾ ਵੀ ਲਿਆ।ਉਨ੍ਹਾਂ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੰਡੀਆਂ ਵਿੱਚ ਕਿਸਾਨਾਂ ਦੀ ਝੋਨੇ ਦੀ ਫਸਲ ਦੀ ਖਰੀਦ ਲਈ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸੇਅਰ ਕਰੋ-

Share this News