Total views : 5505336
Total views : 5505336
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨਤਾਰਨ/ਬਾਰਡਰ ਨਿਊਜ ਸਰਵਿਸ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ ੳਸ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇਣ ਲਈ ਪਰਾਲੀ ਪ੍ਰਬੰਧਨ ਸਕੀਮ ਤਹਿਤ ਸੂਚਨਾ ਸਿੱਖਿਆ ਅਤੇ ਪ੍ਰਸਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ । ਇਹਨਾਂ ਗਤੀਵਿਧੀਆਂ ਵਿੱਚ ਮੁੱਖ ਤੌਰ ਤੇ ਪਿੰਡ ਅਤੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ, ਪ੍ਰਚਾਰ ਵੈਨਾਂ ਰਾਹੀਂ ਮਿਆਦੀ, ਵਾਲ ਪੇਂਟਿੰਗ, ਪਰਾਲੀ ਪ੍ਰਬੰਧਨ ਵਿਸ਼ੇ ਉੱਪਰ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ, ਸਕੂਲ ਗਤੀਵਿਧੀਆਂ ਵਿੱਚ ਭਾਸ਼ਣ, ਲੇਖ ਅਤੇ ਪੋਸਟਰ ਮੁਕਾਬਲੇ ਕਰਵਾਉਣੇ ਤਾਂ ਕਿ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਉੱਤੇ ਕਾਬੂ ਪਾਇਆ ਜਾ ਸਕੇ ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਹਰਪਾਲ ਸਿੰਘ ਪੰਨੂ ਨੇ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅਤੇ ਜਿਲੇ ਦੇ ਮੁਖੀ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਾਸਤੇ ਹਰ ਤਰ੍ਹਾਂ ਦੀ ਮਸ਼ੀਨਰੀ ਅਤੇ ਤਕਨੀਕੀ ਸਹਾਇਤਾ ਮੁਹਈਆ ਕਰਵਾਈ ਜਾਵੇਗੀ ਅੱਜ ਪਰਾਲੀ ਪ੍ਰਬੰਧਨ ਦੇ ਨੋਡਲ ਇੰਚਾਰਜ ਅਤੇ ਖੇਤੀਬਾੜੀ ਅਫ਼ਸਰ ਡਾ. ਨਵਤੇਜ ਸਿੰਘ ਦੀ ਅਗਵਾਈ ਹੇਠ ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਵੱਲੋਂ ਗੋਇੰਦਵਾਲ ਸਾਹਿਬ, ਭਰੋਵਾਲ, ਵੇਈਂ ਪੂਈਂ, ਖਡੂਰ ਸਾਹਿਬ ਪਿੰਡਾਂ ਦਾ ਦੌਰਾ ਕੀਤਾ ਗਿਆ।ਉਹਨਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਪਰਾਲੀ ਨੂੰ ਅੱਗ ਲਾਉਣ ਨਾਲ ਸੜਕੀ ਹਾਦਸੇ ਵਾਪਰਦੇ ਹਨ ਅਤੇ ਜ਼ਹਿਰੀਲੇ ਧੂੰਏਂ ਨਾਲ ਗਰਭਵਤੀ ਮਹਿਲਾਵਾਂ ਅਤੇ ਬਜ਼ੁਰਗਾਂ ਦਾ ਵਾਤਾਵਰਨ ਵਿੱਚ ਸਾਹ ਲੈਣਾ ਔਖਾ ਹੋ ਜਾਂਦਾ ਹੈ। ਉਹਨਾਂ ਨੇ ਦੱਸਿਆ ਕਿ ਜਿੰਨਾ ਕਿਸਾਨਾਂ ਨੇ ਆਲੂ ਅਤੇ ਮਟਰ ਦੀ ਬਿਜਾਈ ਕਰਨੀ ਹੈ ਉਹ ਬੇਲਰ ਨਾਲ ਪਰਾਲੀ ਦੀਆਂ ਗੰਢਾਂ ਬਣਾ ਸਕਦੇ ਹਨ ਜਾਂ ਫਿਰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਮਲਚਰ ਨਾਲ ਕੁਤਰਾ ਕਰਨ ਤੋਂ ਬਾਅਦ ਰਿਵਰਸੀਬਲ ਪਲੋਅ ਨਾਲ ਪਰਾਲੀ ਨੂੰ ਜਮੀਨ ਵਿੱਚ ਦਬਾਇਆ ਜਾ ਸਕਦਾ ਹੈ । ਇਸ ਮੌਕੇ ਉਨ੍ਹਾਂ ਨੇ ਕਿਸਾਨ ਸਾਜਨਦੀਪ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਜੋ ਕਿ ਬੇਲਰ ਨਾਲ ਪਰਾਲੀ ਦੀਆਂ ਗੰਢਾਂ ਬਣਵਾ ਕੇ ਮਟਰਾਂ ਦੀ ਬਿਜਾਈ ਕਰ ਰਹੇ ਸਨ, ਯਾਦਵਿੰਦਰ ਸਿੰਘ ਕਲਸਟਰ ਅਫਸਰ ਖਡੂਰ ਸਾਹਿਬ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਦੱਸਿਆ ਕਿ ਉਹਨਾਂ ਨੇ ਝੋਨੇ ਦੀ ਕਟਾਈ ਕਰਾਉਣ ਉਪਰੰਤ ਬੇਲਰ ਨਾਲ ਗੰਢਾਂ ਬਣਾ ਕੇ ਆਪਣੇ ਖੇਤ ਨੂੰ ਮਟਰਾਂ ਦੀ ਬਿਜਾਈ ਕਰਨ ਵਾਸਤੇ ਤਿਆਰ ਕਰ ਲਿਆ, ਉਨਾਂ ਨੇ ਪੰਜਾਬ ਦੇ ਸਬਜ਼ੀ ਵਾਲੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਾਈ ਜਾਵੇ ਅਤੇ ਇਸ ਨੂੰ ਜਾਂ ਬੇਲਰ ਨਾਲ ਗੰਢਾਂ ਬਣਵਾ ਕੇ ਪ੍ਰਬੰਧ ਕਰ ਲਿਆ ਜਾਵੇ ਜਾਂ ਫਿਰ ਖੇਤਾਂ ਵਿੱਚ ਹੀ ਦਬਾ ਦਿੱਤਾ ਜਾਵੇ ਇਸ ਮੌਕੇ ਉਹਨਾਂ ਦੇ ਨਾਲ ਨਵਪ੍ਰੀਤ ਸਿੰਘ ਗੁਰਸ਼ਰਨ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ ।ਖਬਰ ਨੂੰ ਵੱਧ ਤੋ ਵੱਧ ਅੱਗੇ ਸੇਅਰ ਕਰੋ-