Total views : 5505419
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਬੀੜ ਸਾਹਿਬ/ਦਿਲਬਾਗ ਸਿੰਘ ਝਬਾਲ
ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਦਾ ਸਲਾਨਾ ਜੋੜ ਮੇਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਮੈਨੇਜਰ ਸਰਬਦਿਆਲ ਸਿੰਘ ਨੇ ਦੱਸਿਆ ਕਿ 6 ਅਕਤੂਬਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਭੋਗ ਪੈਣਗੇ । 5 ਅਕਤੂਬਰ ਨੂੰ ਸਵੇਰੇ 8 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਜਾਵੇਗਾ ਜ਼ੋ ਬਘਿਆੜੀ ਸੂਆ , ਝਬਾਲ ਅੱਡਾ, ਝਬਾਲ ਬੀਬੀ ਵੀਰੋ ਜੀ ਗੁਰਦੁਆਰਾ ਸਾਹਿਬ, ਝਬਾਲ ਖੁਰਦ,ਵਾਇਆ ਠੱਠਾ ਮੋੜ ਤੋਂ ਹੁੰਦਾ ਹੋਇਆ ਗੁਰਦੁਆਰਾ ਬੀੜ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸੰਤ ਮਹਾਂਪੁਰਸ਼ ਅਤੇ ਬਾਬਾ ਅਵਤਾਰ ਸਿੰਘ ਜੀ ਸੰਪਰਦਾਇ ਬਾਬਾ ਬਿਧੀ ਚੰਦ ਜੀ ਸੁਰਸਿੰਘ ਵਾਲੇ ਆਪਣੇ ਦਲ ਪੰਥ ਸਮੇਂਤ ਸ਼ਿਰਕਤ ਕਰਨਗੇ।
ਉਨ੍ਹਾਂ ਦੱਸਿਆਂ ਕਿ ਵੱਖ ਵੱਖ ਸਕੂਲਾਂ ਦੇ ਬੱਚੇ ਨਗਰ ਕੀਰਤਨ ਵਿੱਚ ਵਿਸ਼ੇਸ਼ ਖਿੱਚ ਦਾ ਕੇਂਦਰ ਬਨਣਗੇ । ਉਨ੍ਹਾਂ ਦੱਸਿਆ ਕਿ 6 ਅਕਤੂਬਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਨਿਹਰੀ ਪਾਲਕੀ ਵਿੱਚ ਸ਼ਸ਼ੋਬਿਤ ਕਰਕੇ ਸੰਗਤਾਂ ਸਤਿ ਨਾਮੁ ਵਾਹਿਗੁਰੂ ਦਾ ਜਾਪ ਕਰਦਿਆਂ ਦੀਵਾਨ ਹਾਲ ਵਿਖੇ ਪੁੱਜਣਗੀਆਂ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸੰਗਤਾਂ ਦੇ ਦਰਸ਼ਨ ਕਰਨ ਗੇ ।ਦਿਨ ਰਾਤ ਧਾਰਮਿਕ ਦੀਵਾਨ ਸੱਜਣਗੇ ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਕਵੀਸ਼ਰ ਤੇ ਕਥਾਵਾਚਕ ਸੰਗਤਾਂ ਨੂੰ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ 7 ਅਕਤੂਬਰ ਨੂੰ ਅਮ੍ਰਿਤ ਸੰਚਾਰ ਹੋਣਗੇ ਅਤੇ ਲੋੜਵੰਦਾ ਨੂੰ ਕਕਾਰ ਫ਼ਰੀ ਦਿੱਤੇ ਜਾਣਗੇ। ਸਕੱਤਰ ਸ੍ਰ, ਪ੍ਰਤਾਪ ਸਿੰਘ ਮੈਨੇਜਰ ਸਰਬਦਿਆਲ ਸਿੰਘ ਨੇ ਦੱਸਿਆ 7 ਅਕਤੂਬਰ ਸ਼ਾਮ ਨੂੰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਪੰਜਾਬਦੀਆਂ ਪ੍ਰਸਿੱਧ ਕਬੱਡੀ ਟੀਮਾਂ ਵਿਚਕਾਰ ਕਬੱਡੀ ਮੈਚ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸੇਅਰ ਕਰੋ-