Total views : 5505924
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਜੀਰਾ/ਬਾਰਡਰ ਨਿਊਜ ਸਰਵਿਸ
ਅੱਜ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਆਪਣੇ ਸਾਥੀਆਂ ਹਰਪ੍ਰਤਾਪ ਸਿੰਘ ਅਜਨਾਲਾ ਸਾਬਕਾ ਵਿਧਾਇਕ ਅਤੇ ਦਿਹਾਤੀ ਕਾਂਗਰਸ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਮਜੀਠਾ ਹਲਕੇ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਸਰਦਾਰ ਭਗਵੰਤ ਪਾਲ ਸਿੰਘ ਸੱਚਰ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਕਾਂਗਰਸੀ ਆਗੂ ਸਰਦਾਰ ਉਦੇਵੀਰ ਸਿੰਘ ਰੰਧਾਵਾ ਨਾਲ ਫਿਰੋਜ਼ਪੁਰ ਜਿਲੇ ਦੇ ਸ਼ਹਿਰ ਜੀਰਾ ਵਿਖੇ ਪਹੁੰਚ ਕੇ ਸਤਾਧਾਰੀ ਪਾਰਟੀ ਦੀ ਗੁੰਡਾਗਰਦੀ ਦਾ ਸ਼ਿਕਾਰ ਹੋਏ ਕੁਲਬੀਰ ਸਿੰਘ ਜੀਰਾ ਸਾਬਕਾ ਵਿਧਾਇਕ ਜੋ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ ਦਾ ਹਾਲਚਾਲ ਜਾਣਿਆ ਤੇ ਉਹਨਾਂ ਨੂੰ ਥਾਪੜਾ ਦਿੰਦੇ ਹੋਏ ਵਾਹਿਗੁਰੂ ਜੀ ਅੱਗੇ ਉਹਨਾਂ ਦੀ ਜਲਦ ਸਿਹਤਯਾਬੀ ਦੀ ਅਰਦਾਸ ਕੀਤੀ।
ਇਥੇ ਇਹ ਗੱਲ ਵਿਸ਼ੇਸ਼ ਤੌਰ ਤੇ ਦੱਸਣਯੋਗ ਹੈ ਕਿ ਪਿਛਲੇ ਕੱਲ ਕੁਲਬੀਰ ਸਿੰਘ ਜੀਰਾ ਆਪਣੇ ਸਾਥੀਆਂ ਨਾਲ ਪੰਚਾਇਤੀ ਚੋਣਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਜਾ ਰਹੇ ਸਨ ਤਾਂ ਸਤਾਧਾਰੀ ਪਾਰਟੀ ਦੇ ਗੁੰਡਿਆਂ ਨੇ ਉਨ੍ਹਾਂ ਉਤੇ ਜਾਨਲੇਵਾ ਹਮਲਾ ਕਰ ਦਿੱਤਾ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਸਾਥੀਆਂ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਭਗਵੰਤ ਪਾਲ ਸਿੰਘ ਸੱਚਰ ਨੇ ਪ੍ਰੈਸ ਕਾਨਫਰੰਸ ਕਰਕੇ ਸਰਕਾਰ ਨੂੰ ਅਜਿਹੀ ਧੱਕੇਸ਼ਾਹੀ ਅਤੇ ਗੁੰਡਾਗਰਦੀ ਵਿਰੁੱਧ ਸਖ਼ਤ ਤਾੜਨਾ ਕੀਤੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਪੰਚਾਇਤੀ ਚੋਣਾਂ ਭਗਵੰਤ ਮਾਨ ਦੀ ਸਰਕਾਰ ਦਾ ਪਿੰਡਾਂ ਵਿਚੋਂ ਆਧਾਰ ਖਤਮ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ 2027 ਵਿੱਚ ਪੱਕੇ ਤੌਰ ਤੇ ਛੁੱਟੀ ਦਾ ਬਿਗਲ ਸਾਬਿਤ ਹੋਣਗੀਆਂ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸੇਅਰ ਕਰੋ-