Total views : 5506912
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਵੱਖ–ਵੱਖ ਜੱਥੇਬੰਦੀਆਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਭਗਵਾਨ ਵਾਲਮੀਕਿ ਜੀ ਦਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 17 ਅਕਤੂਬਰ ਨੂੰ ਸ੍ਰੀ ਵਾਲਮੀਕਿ ਤੀਰਥ ਵਿਖੇ ਪ੍ਰਗਟ ਦਿਵਸ ਮਨਾਇਆ ਜਾ ਰਿਹਾ ਹੈ ਅਤੇ 5 ਅਕਤੂਬਰ ਤੋਂ ਵੱਖ ਵੱਖ ਰਾਜਾਂ ਅਤੇ ਹੋਰ ਥਾਵਾਂ ਤੋਂ ਸ਼ੋਭਾ ਯਾਤਰਾ ਵਿਖੇ ਪਹੁੰਚਣੀਆਂ ਸ਼ੁਰੂ ਹੋ ਜਾਣਗੀਆਂ। ਇਸ ਸਬੰਧ ਵਿੱਚ ਅੱਜ ਡਿਪਟੀ ਕਮਿਸ਼ਨਰ ਮੈਡਮ ਸ਼ਾਕਸ਼ੀ ਸਾਹਨੀ ਨੇ ਵੱਖ ਵੱਖ ਵਾਲਮੀਕਿ ਸਮਾਜ ਦੀਆਂ ਜੱਥੇਬੰਦੀਆਂ ਨਾਲ ਮੀਟਿੰਗ ਕਰਦੇ ਹੋਏ ਦੱਸਿਆ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਚੱਲ ਰਹੀਆਂ ਹਨ।ਉਨਾਂ ਦੱਸਿਆ ਕਿ 5 ਅਕਤੂਬਰ ਨੂੰ ਹਿਮਾਚਲ ਪ੍ਰਦੇਸ਼ ਤੋਂ, 11 ਅਕਤੂਬਰ ਨੂੰ ਜਲੰਧਰ ਤੋਂ ਅਤੇ 16 ਅਕਤੂਬਰ ਨੂੰ ਨਕੋਦਰ ਤੋਂ ਭਾਰੀ ਸੰਗਤਾਂ ਇਥੇ ਪਹੁੰਚ ਰਹੀਆਂ ਹਨ। ਉਨਾਂ ਦੱਸਿਆ ਕਿ ਇਨਾਂ ਸਾਰੇ ਉਤਸਵਾਂ ਦੀ ਸ਼ੁਰੂਆਤ 5 ਅਕਤੂਬਰ ਤੋਂ ਸ਼ੁਰੂ ਹੋ ਕੇ 18 ਅਕਤੂਬਰ ਨੂੰ ਸਮਾਪਤ ਹੋਵੇਗਾ।
ਪੰਜ ਅਕਤੂਬਰ ਨੂੰ ਹਿਮਾਚਲ ਤੋਂ ਪੁਜੇਗੀ ਸ਼ੋਭਾ ਯਾਤਰਾ!ਸ਼ੋਭਾ ਯਾਤਰਾ ਦੇ ਰੂਟ ਪਲਾਨ ਤੇ ਸੁਰੱਖਿਆ ਤੇ ਕੀਤੇ ਜਾਣਗੇ ਪੁਖਤਾ ਪ੍ਰਬੰਧ – ਪੁਲਿਸ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਦਾ ਜਾਇਜਾ ਲੈਂਦੇ ਹੋਏ ਦੱਸਿਆ ਕਿ ਇਸ ਸਮਾਗਮ ਨੂੰ ਮਨਾਉਣ ਲਈ ਵੱਖ–ਵੱਖ ਕਮੇਟੀਆਂ ਬਣਾ ਦਿੱਤੀਆਂ ਗਈਆਂ ਹਨ। ਉਨਾਂ ਸਬੰਧਤ ਅਧਿਕਾਰੀ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੇਲੇ ਵਿੱਚ ਸ਼ਰਧਾਲੂਆਂ ਦੀ ਸੁਰੱਖਿਆ ਲਈ ਕੰਟਰੋਲ ਰੂਮ, ਟ੍ਰੈਫਿਕ, ਸੈਨੀਟੇਸ਼ਨ, ਡੈਕੋਰੇਸ਼ਨ, ਲੰਗਰ, ਮੈਡੀਕਲ ਸਹੂਲਤਾਂ, ਪੀਣ ਵਾਲੇ ਪਾਣੀ ਦਾ ਪ੍ਰਬੰਧ ਪਹਿਲ ਦੇ ਆਧਾਰ ਤੇ ਕੀਤਾ ਜਾਵੇ।ਉਨਾਂ ਪੀ.ਡਬਲਯੂ.ਡੀ. ਅਧਿਕਾਰੀਆਂ ਨੂੰ ਅਤੇ ਟ੍ਰੈਫਿਕ ਇੰਚਾਰਜ ਅੰਮ੍ਰਿਤਸਰ ਨੂੰ ਸ਼ੋਭਾ ਯਾਤਰਾ ਵਾਲੇ ਦਿਨ ਅਤੇ ਪ੍ਰਗਟ ਦਿਵਸ ਸਮੇਂ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਕੰਟਰੋਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨਾਂ ਕਿਹਾ ਕਿ ਸ੍ਰੀ ਰਾਮ ਤੀਰਥ ਵਿਖੇ ਬਣੇ ਸੜ੍ਹਕ ਕਿਨਾਰੇ ਅਤੇ ਡਿਵਾਇਡਰਾਂ ਤੇ ਉੱਗੀ ਹੋਈ ਘਾਸ–ਫੂਸ ਅਤੇ ਬੂਟੀਆਂ ਨੂੰ ਹਟਾਇਆ ਜਾਵੇ ਅਤੇ ਸਵਾਗਤੀ ਗੇਟ ਲਗਾਇਆ ਜਾਵੇ। ਉਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਤੀਰਥ ਸਥਲ ਵਿੱਖੇ ਸੁਪਰ ਸ਼ਕਸ਼ਨ ਮਸ਼ੀਨਾਂ ਰਾਹੀਂ ਸੀਵਰੇਜ ਲਾਈਨ ਦੀ ਸਫ਼ਾਈ ਕਰਵਾਈ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ।
ਮੀਟਿੰਗ ਨੂੰ ਸੰਬੋਧਿਕ ਕਰਦੇ ਹੋਏ ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ 5 ਅਕੂਬਰ ਨੂੰ ਇਕ ਵਿਸ਼ਾਲ ਸ਼ੋਭਾ ਯਾਤਰਾ ਹਿਮਾਚਲ ਪ੍ਰਦੇਸ਼ ਤੋਂ ਸ੍ਰੀ ਵਾਲਮੀਕਿ ਤੀਰਥ ਵਿਖੇ ਆ ਰਹੀ ਹੈ। ਉਨਾਂ ਦੱਸਿਆ ਕਿ ਇਹ ਸ਼ੋਭਾ ਯਾਤਰਾ ਗੋਲਡਨ ਗੇਟ ਤੋਂ ਐਲੀਵੇਟਿਡ ਰੋਡ, ਰੇਲਵੇ ਸਟੇਸ਼ਨ , ਸ੍ਰੀ ਵਾਲਮੀਕਿ ਚੌਂਕ, ਪਿੰਡ ਮਾਹਲ ਤੋਂ ਹੁੰਦੀ ਹੋਈ ਸ੍ਰੀ ਵਾਲਮੀਕਿ ਤੀਰਥ ਵਿਖੇ ਪੁਜੇਗੀ। ਉਨਾਂ ਦੱਸਿਆ ਕਿ ਸ਼ੋਭਾ ਯਾਤਰਾ ਦੇ ਮੱਦੇ ਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਇਸ ਮੀਟਿੰਗ ਵਿੱਚ ਡੀ.ਸੀ.ਪੀ. ਵਿਜੈ ਆਲਮ ਸਿੰਘ, ਏ.ਡੀ.ਸੀ.ਪੀ. ਸ: ਹਰਪਾਲ ਸਿੰਘ, ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ, ਜਿਲ੍ਹਾ ਸਮਾਜ ਭਲਾਈ ਅਫ਼ਸਰ ਸ੍ਰੀ ਪੱਲਵ ਸ੍ਰੇਸ਼ਠਾ, ਜੀ ਐਮ ਸ੍ਰੀ ਵਾਲਮੀਕਿ ਤੀਰਥ ਸ੍ਰੀ ਕੁਸ਼ਰਾਜ, ਸ੍ਰੀ ਰਵਿੰਦਰ ਹੰਸ, ਸ੍ਰੀ ਓ.ਪੀ. ਗੱਬਰ, ਸ੍ਰੀ ਸ਼ਸ਼ੀ ਗਿੱਲ, ਸ੍ਰੀ ਪਵਨ ਦਰਾਵਿੜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਤ ਸਮਾਜ ਅਤੇ ਜੱਥੇਬੰਦੀਆਂ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-