Total views : 5507070
Total views : 5507070
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਤਰਸੇਮ ਸਿੰਘ, ਫਾਇਰ ਅਫਸਰ, ਬਰਨਾਲਾ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਕਾਇਤਕਰਤਾ ਹਰਦੇਵ ਸਿੰਘ ਵਾਸੀ ਪਿੰਡ ਝਾੜੋਂ, ਤਹਿਸੀਲ ਸੁਨਾਮ ਜਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਫਾਇਰ ਅਫਸਰ ਨੇ ਐਨ.ਓ.ਸੀ ਜਾਰੀ ਕਰਨ ਬਦਲੇ ਮੰਗੀ 50.000 ਰੁਪਏ ਦੀ ਰਿਸ਼ਵਤ
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਅਨਾਜ ਮੰਡੀ ਬਰਨਾਲਾ ਦੇ ਸਾਹਮਣੇ ਇੱਕ ਹੋਟਲ ਦੀ ਉਸਾਰੀ ਲਈ ਪਲਾਟ ਖਰੀਦਿਆ ਸੀ। ਅੱਗ ਬੁਝਾਊ ਵਿਭਾਗ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਦੋਸ਼ੀ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਪਰ ਸੌਦਾ 40,000 ਰੁਪਏ ਵਿੱਚ ਤਹਿ ਹੋਇਆ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਫਾਇਰ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧੀ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਮਾਲ ਪਟਵਾਰੀ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਸੰਗਰੂਰ ਦੇ ਮੂਨਕ ਵਿਖੇ ਤਾਇਨਾਤ ਮਾਲ ਪਟਵਾਰੀ ਅਮਰੀਕ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੱਲਰਾਂ ਦੇ ਵਸਨੀਕ ਵਕੀਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।
ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੀ ਇੰਤਕਾਲ ਦੀ ਦਰਖਾਸਤ ਦਿੱਤੀ ਸੀ ਪਰ ਉਕਤ ਪਟਵਾਰੀ ਉਸ ਤੋਂ ਕੰਮ ਕਰਨ ਬਦਲੇ 15000 ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ ਅਤੇ ਸੌਦਾ 10000 ਰੁਪਏ ‘ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਕਥਿਤ ਮੁਲਜ਼ਮ ਪਹਿਲਾਂ ਹੀ 5000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ ਪੈਸੇ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-