





Total views : 5596725








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਉਪਿੰਦਰਜੀਤ ਸਿੰਘ
ਪੰਜਾਬ ਰਾਜ ਚੋਣ ਕਮਿਸ਼ਨ ਨੇ ਆ ਰਹੀਆਂ ਪੰਚਾਇਤ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ ਏ ਐਸ ਨੂੰ ਜ਼ਿਲ੍ਹਾ ਅੰਮ੍ਰਿਤਸਰ ਲਈ ਅਬਜ਼ਰਵਰ ਨਿਯੁਕਤ ਕੀਤਾ ਹੈ ।ਦੱਸਣਯੋਗ ਹੈ ਕਿ ਸ੍ਰੀ ਸੂਦਨ ਇਸ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਬਤੌਰ ਡਿਪਟੀ ਕਮਿਸ਼ਨਰ ਵੀ ਸੇਵਾਵਾਂ ਨਿਭਾ ਚੁੱਕੇ ਹਨ। ਸ੍ਰੀ ਸੂਦਨ ਅੱਜ ਦੁਪਹਿਰ ਅੰਮ੍ਰਿਤਸਰ ਪਹੁੰਚ ਗਏ ਹਨ।
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਪੰਚਾਇਤ ਚੋਣਾਂ ਸਬੰਧੀ ਜੇਕਰ ਕਿਸੇ ਵੀ ਜਿਲਾ ਵਾਸੀ ਦੀ ਕੋਈ ਸ਼ਿਕਾਇਤ ਜਾਂ ਸੁਝਾਅ ਹੋਵੇ ਉਹ ਸ੍ਰੀ ਸੂਦਨ ਨੂੰ ਪੀ ਡਬਲਿਊ ਡੀ ਰੈਸਟ ਹਾਊਸ ਰਿਆਲਟੋ ਚੌਂਕ ਅੰਮ੍ਰਿਤਸਰ ਵਿਖੇ 5 ਅਕਤੂਬਰ ਤੋਂ 7 ਅਕਤੂਬਰ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਮਿਲ ਕੇ ਦੇ ਸਕਦਾ ਹੈ। ਇਸ ਤੋਂ ਇਲਾਵਾ ਉਨਾਂ ਦੇ ਫੋਨ ਨੰਬਰ 7973309177 ਉੱਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-