Total views : 5506310
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਝਬਾਲ/ ਦਿਲਬਾਗ ਸਿੰਘ ਝਬਾਲ
ਮਾਝੇ ਦੇ ਇਤਿਹਾਸਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਤੇ ਅੱਜ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਚ ਸੰਗਤਾ ਨੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤਾ ਤੇ ਗੁਰਦੁਆਰਾ ਸਾਹਿਬ ਜੀ ਵਿਖੇ ਨਤਮਸਤਕ ਹੋਈਆਂ।ਇਸ ਦੌਰਾਨ ਵੱਡੀ ਗਿਣਤੀ ‘ਚ ਸੰਗਤਾਂ ਪੈਦਲ ਚਲਦੀਆਂ ਹੋਈਆਂ ਸ਼ਰਧਾ ਭਾਵਨਾ ਨਾਲ ਮਿੱਸੇ ਪ੍ਰਸ਼ਾਦੇ, ਗੰਢੇ, ਅਚਾਰ ਆਦਿ ਲੈ ਕੇ ਵੀ ਪੁੱਜੀਆਂ।ਗੁਰਦੁਆਰਾ ਸਾਹਿਬ ਜੀ ਵਿਖੇ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਸਜਾਈ ਹੋਈ ਪਾਲਕੀ ਨੂੰ ਪੰਜ ਪਿਆਰਿਆ ਦੀ ਅਗਵਾਈ ਵਿੱਚ ਦੀਵਾਨ ਹਾਲ ਵਿਖੇ ਲਿਜਾਇਆ ਗਿਆ।ਜਿਸ ਦੇ ਅੱਗੇ ਸਕੂਲਾਂ ਦੇ ਬੱਚੇ ਤੇ ਨਿਹੰਗ ਸਿੰਘਾਂ ਦੀਆਂ ਗਤਕਾ ਪਾਰਟੀਆ ਨੇ ਆਪਣੇ ਜੌਹਰ ਵਿਖਾਏ। ਇਸ ਮੌਕੇ ਦੀਵਾਨ ਹਾਲ `ਚ ਹੈੱਡ ਗੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਧਾਰਮਿਕ ਦੀਵਾਨ ਦੇ ਆਰੰਭਤਾ ਦੀ ਅਰਦਾਸ ਕੀਤੀ।
ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਉਚੇਚੇ ਤੌਰ ਤੇ ਪਹੁੰਚੇ
ਇਸ ਮੌਕੇ ਦੀਵਾਨ ਹਾਲ ਵਿਖੇ ਅਰੰਭਤਾ ਮੌਕੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਦਾ ਸ਼ਬਦ ਕੀਰਤਨ ਕੀਤਾ ਗਿਆ।ਉਪਰੰਤ ਵੱਖ-ਵੱਖ ਰਾਗੀ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ-ਘਰ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ।ਇਸ ਸਮੇਂ ਉਚੇਚੇ ਤੌਰ ਤੇ ਪਹੁੰਚੇ ਪ੍ਰਧਾਨ ਸ਼੍ਰੋਮਣੀ ਕਮੇਟੀ ਹਰਜਿੰਦਰ ਸਿੰਘ ਧਾਮੀ ਅਤੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ,ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਸੰਗਤਾਂ ਨੂੰ ਬਾਬਾ ਬੁੱਢਾ ਸਾਹਿਬ ਜੀ ਦੇ ਮੇਲੇ ਦੀ ਵਧਾਈ ਦਿੰਦਿਆਂ ਬਾਬਾ ਬੁੱਢਾ ਜੀ ਦੀ ਜੀਵਨੀ ਤੋਂ ਸੰਗਤਾਂ ਨੂੰ ਜਾਣੂ ਕਰਾਉਂਦਿਆਂ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਸਮੇਂ ਪਹੁੰਚੀਆਂ ਸ਼ਖਸ਼ੀਅਤਾਂ ਜਿਹਨਾਂ ਵਿੱਚ ਸਿੰਘ ਸਾਹਿਬ ਜਥੇਦਾਰ ਗਿਆਨੀ ਅਮਰਜੀਤ ਸਿੰਘ , ਪ੍ਰਧਾਨ ਸ੍ਰੋਮਣੀ ਕਮੇਟੀ ਹਰਜਿੰਦਰ ਸਿੰਘ ਧਾਮੀ,ਜਥੇ ਗੁਲਜ਼ਾਰ ਸਿੰਘ ਰਣੀਕੇ,ਇਕਬਾਲ ਸਿੰਘ ਸੰਧੂ ਨੂੰ ਸ਼੍ਰੋਮਣੀ ਕਮੇਟੀ ਮੈਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ,ਸ਼੍ਰੋਮਣੀ ਕਮੇਟੀ ਮੈਂਬਰ ਅਲਵਿੰਦਰਪਾਲ ਸਿੰਘ ਪੱਖੋਕੇ,ਮੁਗਵਿੰਦਰ ਸਿੰਘ ਖਾਪੜਖੇੜੀ, ਮੈਨੇਜਰ ਸਰਬਦਿਆਲ ਸਿੰਘ ਅਤੇ ਸਟੈਂਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਸਨਮਾਨਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਨਿਰਮਲ ਸਿੰਘ ਨੌਸ਼ਿਹਰਾ ਢਾਲਾ,ਪ੍ਰਿੰਸੀਪਲ ਤਰਨਜੀਤ ਸਿੰਘ, ਦਲਜੀਤ ਸਿੰਘ ਐਮਾ,ਹਰਪ੍ਰੀਤ ਸਿੰਘ ਮੂਸੇ,ਡੀ. ਐੱਸ. ਪੀ ਕਮਲਮੀਤ ਸਿੰਘ , ਅਕਾਲੀ ਆਗੂ ਇਕਬਾਲ ਸਿੰਘ ਸੰਧੂ, ਮੇਲਾ ਇੰਚਾਰਜ ਮੀਤ ਸਕੱਤਰ ਗੁਰਨਾਮ ਸਿੰਘ ਕੋਟ,ਚੀਫ ਜਗਜੀਤ ਸਿੰਘ ਬੁੱਟਰ,ਗੁਰਦੁਆਰਾ ਇੰਸਪੇਕਟਰ ਤਲਵਿੰਦਰ ਸਿੰਘ ਰੈਸੀਆਨਾ,ਇੰਦਰਪ੍ਰੀਤ ਸਿੰਘ ਝਬਾਲ,ਮੈਨੇਜਰ ਨਵਤੇਜ ਸਿੰਘ ਠੱਠਾ, ਚੇਅਰਮੈਨ ਹਰਵੰਤ ਸਿੰਘ ਝਬਾਲ, ਸਰਪੰਚ ਮਨਜਿੰਦਰ ਸਿੰਘ ਐਮਾ, ਬਾਬਾ ਨਰੰਜਨ ਸਿੰਘ ਪੰਜਵੜ, ਸਰਬਜੀਤ ਸਿੰਘ ਝਬਾਲ ਖੁਰਦ,ਮਨਜੀਤ ਸਿੰਘ ਝਬਾਲ,ਮਨੋਹਰ ਸਿੰਘ ਠੱਟਾ,ਜਥੇਦਾਰ ਨਿਸ਼ਾਨ ਸਿੰਘ ਦੇਦੋ, ਬਿਕਰਮਜੀਤ ਸਿੰਘ ਸੁਰਸਿੰਘ,ਸੁਰਿੰਦਰ ਸਿੰਘ ਚੂਸਲੇਵੜ, ਗੁਰਜੀਤ ਸਿੰਘ ਪੰਜਵੜ, ਜਸਪਾਲ ਸਿੰਘ ਨੌਸ਼ਿਹਰਾ ਅਤੇ ਹੋਰ ਸੰਗਤਾਂ ਤੇ ਪ੍ਰਮੁੱਖ ਸਖਸੀਅਤਾਂ ਹਾਜਰ ਸਨ।ਇਸ ਮੌਕੇ ਪੁਲਿਸ ਪ੍ਰਸ਼ਾਸਨ ਨੇ ਸੁਰਖਿਆ ਦੇ ਪੂਰੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ।ਜਦੋਂ ਕਿ ਇਸ ਵਾਰ ਸ਼ਰਧਾ ਤੇ ਉਤਸ਼ਾਹ ਨਾਲ ਪਹੁੰਚੇ ਆ ਲੱਖਾਂ ਦੀ ਗਿਣਤੀ ‘ਚ ਸੰਗਤਾਂ ਲਈ ਜਿਥੇ ਗੁਰਦੁਆਰਾ ਸਾਹਿਬ ਜੀ ਦੇ ਪ੍ਰਬੰਧਕਾਂ ਵੱਲੋਂ ਕਾਰ ਪਾਰਕਿੰਗ,ਲੰਗਰਾ ਤੇ ਹੋਰ ਪ੍ਰਬੰਧ ਕੀਤੇ ਗਏ ਉਥੇ ਹੀ ਇਲਾਕੇ ਦੀਆਂ ਹੋਰ ਸਮਾਜ ਸੇਵੀ, ਪੰਚਾਇਤਾਂ, ਤੇ ਲੰਗਰ ਸੇਵਾ ਸੁਸਾਇਟੀਆ ਵੱਲੋਂ ਵੀ ਗੁਰਦੁਆਰਾ ਸਾਹਿਬ ਜੀ ਦੇ ਆਸ-ਪਾਸ ਤੇ ਹੋਰ ਸੜਕਾਂ ਤੋਂ ਥਾਂ ਥਾਂ ਲੰਗਰ ਲਗਾ ਕੇ ਬਾਹਰ ਆਉਣ ਵਾਲੀਆਂ ਸੰਗਤਾਂ ਦੀ ਸੇਵਾ ਕੀਤੀ ਜਾ ਰਹੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-