





Total views : 5598071








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ਪੰਚਾਇਤੀ ਚੋਣਾਂ ਵਿੱਚ ਹਾਕਮ ਧਿਰ ਵੱਲੋਂ ਤਾਕਤ ਅਤੇ ਪੈਸੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਹ ਅੱਜ ਇੱਥੇ ਆਪਣੇ ਵਕੀਲ ਐਡਵੋਕੇਟ ਅਮਨਬੀਰ ਸਿੰਘ ਸ਼ਿਆਲੀ ਨਾਲ ਅਦਾਲਤ ਵਿੱਚ ਮਾਣਹਾਨੀ ਮਾਮਲੇ ਵਿੱਚ ਪੇਸ਼ੀ ਲਈ ਪੁੱਜੇ ਸਨ।
ਇਸ ਮਾਮਲੇ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸ੍ਰੀ ਖੈਤਾਨ ਪਹਿਲਾਂ ਹੀ ਮੁਆਫੀ ਮੰਗ ਚੁੱਕੇ ਹਨ। ਮਜੀਠੀਆ ਵੱਲੋਂ ਦਾਇਰ ਕੀਤਾ ਗਿਆ ਮਾਣਹਾਨੀ ਦਾ ਇਹ ਮਾਮਲਾ ‘ਆਪ’ ਆਗੂ ਸੰਜੈ ਸਿੰਘ ਖ਼ਿਲਾਫ਼ ਇੱਥੇ ਅਦਾਲਤ ਵਿੱਚ ਵਿਚਾਰਅਧੀਨ ਹੈ। ਦੱਸਣਯੋਗ ਹੈ ਕਿ ‘ਆਪ’ ਆਗੂਆਂ ਵੱਲੋਂ ਮਜੀਠੀਆ ਖ਼ਿਲਾਫ਼ ਨਸ਼ਿਆਂ ਦੇ ਕਾਰੋਬਾਰ ਸਬੰਧੀ ਗੰਭੀਰ ਦੋਸ਼ ਲਾਏ ਗਏ ਸਨ, ਜਿਨ੍ਹਾਂ ਨੂੰ ਅਕਾਲੀ ਆਗੂ ਵੱਲੋਂ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਸੀ ਅਤੇ ‘ਆਪ’ ਆਗੂਆਂ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਗਿਆ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-