





Total views : 5948333







Total views : 5948333ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ ਲਾਲੀ ਕੈਰੋ,ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਪਰਮਵੀਰ ਸਿੰਘ ਆਈ. ਏ. ਐੱਸ. ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਨੈਸ਼ਨਲ ਗਰੀਨ ਟ੍ਰਿਬੂਨਿਲ, ਭਾਰਤ ਸਰਕਾਰ, ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲੇ ਵਿੱਚ ਪਰਾਲੀ ਨੁੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਕਰਦੇ ਹੋਏ ਐਫ. ਆਈ. ਆਰ., ਜੁਰਮਾਨੇ, ਜ਼ਮੀਨੀ ਰਿਕਾਰਡ ਵਿੱਚ ਲਾਲ ਇੰਦਰਾਜ਼ ਕੀਤੇ ਜਾ ਰਹੇ ਹਨ।
ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਵੱਖ-ਵੱਖ ਗਤੀਵਿਧੀਆਂ ਰਾਹੀਂ ਕੀਤਾ ਜਾ ਰਿਹਾ ਜਾਗਰੂਕ-ਹਰਪਾਲ ਸਿੰਘ ਪੰਨੂ

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਹਰਪਾਲ ਸਿੰਘ ਪੰਨੂ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਆਈ. ਈ. ਸੀ. ਗਤੀਵਿਧੀਆਂ ਜਿਵੇਂ ਕਿ ਕੈਂਪ, ਵਾਲ ਪੇਟਿੰਗਾਂ, ਸਕੂਲੀ ਮੁਕਾਬਲੇ, ਬਲਾਕ ਪੱਧਰੀ ਕੈਂਪ ਅਤੇ ਆਸ਼ਾ ਵਰਕਰ ਕੈਂਪਾਂ ਰਾਂਹੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਖੇਤੀ ਮਸ਼ੀਨਾਂ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਉਹਨਾਂ ਨੇ ਕਿਹਾ ਕਿ ਜਿਲੇ੍ਹ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣ ਦਿੱਤੀ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-