





Total views : 5597950








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ ਬੀ.ਐਨ.ਈ ਬਿਊਰੋ
ਬੀਤੇ ਦਿਨ ਜਿਲਾ ਤਰਨ ਤਾਰਨ ਦੇ ਕਸਬਾ ਨੌਸ਼ਿਹਾਰਾ ਪੰਨੂਆਂ ਵਿਖੇ 13 ਸਤੰਬਰ ਨੂੰ ਇਕ ਆਪ ਆਗੂ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰਨ ਵਾਲੇ ਦੋਸ਼ੀ ਨੂੰ ਕਤਲ ਲਈ ਵਰਤੇ ਹਥਿਆਰਥਾਂ ਤੇ ਉਸ ਨੂੰ ਪਨਾਹ ਵਾਲਿਆ ਸਮੇਤ ਕਾਬੂ ਕੀਤੇ ਜਾਣ ਬਾਰੇ ਜਾਣਕਾਰੀ ਦੇਦਿਆ ਐਸ.ਐਸ.ਪੀ ਸ੍ਰੀ ਗੌਰਵ ਤੂਰਾ ਨੇ ਇਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਅੱਡਾ ਨੌਸ਼ਹਿਰਾ ਪਨੂੰਆਂ ਵਿਖੇ 19 ਸਤੰਬਰ ਨੂੰ ਬਚਿੱਤਰਜੀਤ ਸਿੰਘ ਉਰਫ ਬਿੱਕਰ ਪੁੱਤਰ ਤਰਸੇਮ ਸਿੰਘ ਵਾਸੀ ਚੌਧਰੀ ਵਾਲਾ ਨੂੰ ਬਾਈਕ ਸਵਾਰ ਦੋ ਜਣਿਆਂ ਨੇ ਉਸ ਵੇਲੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ।
ਜਦੋਂ ਉਹ ਖ਼ਰੀਦਦਾਰੀ ਕਰਨ ਲਈ ਅੱਡੇ ’ਤੇ ਗਿਆ ਸੀ। ਉਕਤ ਘਟਨਾ ਸਬੰਧੀ ਮਿ੍ਤਕ ਦੇ ਭਰਾ ਸਾਹਿਬ ਸਿੰਘ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਲੋਕਾਂ ਵਿਰੁੱਧ ਥਾਣਾ ਸਰਹਾਲੀ ’ਚ ਕੇਸ ਦਰਜ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਐੱਸਪੀ ਇਨਵੈਸਟੀਗੇਸ਼ਨ ਅਜੇਰਾਜ ਸਿੰਘ, ਡੀਐੱਸਪੀ ਪੱਟੀ ਕੰਵਲਪ੍ਰੀਤ ਸਿੰਘ ਮੰਡ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਤੇ ਥਾਣਾ ਸਰਹਾਲੀ ਦੇ ਮੁਖੀ ਇੰਸਪੈਕਟਰ ਗੁਰਿੰਦਰ ਸਿੰਘ ਦੀ ਅਗਵਾਈ ਹੇਠ ਉਕਤ ਮਾਮਲੇ ਦੀ ਕੀਤੀ ਜਾ ਰਹੀ ਪੜਤਾਲ ਦੌਰਾਨ ਚਾਰ ਜਣਿਆਂ ਨੂੰ ਕੇਸ ’ਚ ਨਾਮਜ਼ਦ ਕਰ ਕੇ ਗਿ੍ਫਤਾਰ ਕੀਤਾ।
ਜਿਨ੍ਹਾਂ ’ਚ ਮੁੱਖ ਮੁਲਜ਼ਮ ਸਣੇ ਬਿੱਕਰ ਦੀ ਰੈਕੀ ਕਰਨ ਵਾਲੇ ਤੇ ਸ਼ੂਟਰਾਂ ਨੂੰ ਪਨਾਂਹ ਦੇਣ ਵਾਲੇ ਲੋਕ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਹੱਤਿਆ ਛੇ ਮਹੀਨੇ ਪਹਿਲਾਂ ਹੋਈ ਲੜਾਈ ਦੀ ਰੰਜਿਸ਼ ਤਹਿਤ ਵਿਦੇਸ਼ ਰਹਿੰਦੇ ਅਪਰਾਧੀ ਦੇ ਕਹਿਣ ’ਤੇ ਕੀਤੀ ਗਈ ਸੀ। ਐੱਸਐੱਸਪੀ ਨੇ ਦੱਸਿਆ ਕਿ ਪ੍ਰਭਜੀਤ ਸਿੰਘ ਉਰਫ ਸੈਫੀ ਪੁੱਤਰ ਮੇਜਰ ਸਿੰਘ ਵਾਸੀ ਨੇੜੇ ਬਾਬਾ ਮੰਗੇ ਸ਼ਾਹ ਨੌਸ਼ਹਿਰਾ ਪੰਨੂਆਂ ਤੇ ਇਕ ਨਾਬਾਲਿਗ ਨੇ ਬਿੱਕਰ ਦੀ ਰੈਕੀ ਕਰ ਕੇ ਸ਼ੂਟਰਾਂ ਨੂੰ ਜਾਣਕਾਰੀ ਦਿੱਤੀ ਸੀ ਤੇ ਰਣਦੀਪ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਝੁੱਗੀਆਂ ਕਾਲੂ ਨੇ ਵਾਰਦਾਤ ਕਰਨ ਤੋਂ ਬਾਅਦ ਸ਼ੂਟਰਾਂ ਨੂੰ ਆਪਣੇ ਘਰ ’ਚ ਪਨਾਂਹ ਦਿੱਤੀ। ਇਨ੍ਹਾਂ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਕੇ ਜੇਲ੍ਹ ’ਚ ਭੇਜ ਦਿੱਤਾ ਗਿਆ ਸੀ। ਜਦੋਂਕਿ ਅਗਲੀ ਜਾਂਚ ਦੌਰਾਨ ਪਤਾ ਲੱਗਾ ਕਿ ਬਿੱਕਰ ’ਤੇ ਗੋਲ਼ੀਆਂ ਗੁਰਪ੍ਰੀਤ ਸਿੰਘ ਉਰਫ ਗੋਰਾ ਪੁੱਤਰ ਲਖਬੀਰ ਸਿੰਘ ਵਾਸੀ ਝੁੱਗੀਆਂ ਕਾਲੂ ਤੇ ਉਸਦੇ ਸਾਥੀ ਨੇ ਚਲਾਈਆਂ ਸਨ। ਗੁਰਪ੍ਰੀਤ ਸਿੰਘ ਉਰਫ ਗੋਰਾ ਉਸ ਸਮੇਂ ਮੋਟਰਸਾਈਕਲ ਚਲਾ ਰਿਹਾ ਸੀ। ਗੋਰਾ ਨੂੰ ਵੀ ਕਾਬੂ ਕਰ ਲਿਆ ਗਿਆ ਹੈ ਤੇ ਉਸ ਕੋਲੋਂ ਵਾਰਦਾਤ ’ਚ ਵਰਤਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ ਹੈ। ਜਦੋਂਕਿ ਇਸ ਮਾਮਲੇ ’ਚ ਸ਼ਾਮਲ ਹੋਰ ਮੁਲਜ਼ਮਾਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-