ਸ਼੍ਰੋਮਣੀ ਅਕਾਲੀ ਦਲ ਨੇ ਪੰਚਾਇਤ ਚੋਣਾਂ ਵਿਚ ਧਾਂਦਲੀਆਂ ਨੂੰ ਲੈ ਕੇ ਹਾਈ ਕੋਰਟ ’ਚ 25 ਪਟੀਸ਼ਨਾਂ ਕੀਤੀਆਂ ਦਾਇਰ, 30 ਹੋਰ ਵੀ ਦਾਇਰ ਕਰਨ ਦੀ ਤਿਆਰੀ- ਚੀਮਾ

4729647
Total views : 5597782

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ ਰਣਜੀਤ ਸਿੰਘ ਰਾਣਾਨੇਸ਼ਟਾ

 ਸ਼੍ਰੋਮਣੀ ਅਕਾਲੀ ਦਲ ਨੇ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਵਿਰੋਧੀਆਂ ਦੇ ਕਾਗਜ਼ ਰੱਦ ਕਰਨ, ਧਾਂਦਲੀਆਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ 25 ਪਟਿਸ਼ਨਾਂ ਦਾਇਰ ਕੀਤੀਆਂ ਹਨ। ਜਾਣਕਾਰੀ ਅਨੁਸਾਰ ਬੁੱਧਵਾਰ ਨੂੰ 30 ਹੋਰ ਪਟੀਸ਼ਨਾਂ ਦਾਇਰ ਕੀਤੀਆਂ ਜਾਣਗੀਆਂ। ਸੀਨੀਅਰ ਅਕਾਲੀ ਆਗੂ ਡਾ ਦਲਜੀਤ ਸਿੰਘ ਚੀਮਾ ਅਤੇ ਲੀਗਲ ਸੈਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਇਕ ਬਿਆਨ ਵਿਚ ਦੱਸਿਆ ਕਿ ਪੰਚਾਇਤ ਚੋਣਾਂ ਵਿਚ ਸੈਂਕੜੇ ਲੋਕਾਂ ਨੂੰ ਚੋਣ ਲੜਨ ਤੋਂ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਅਕਾਲੀ ਦਲ ਦੀ ਲੀਗਲ ਟੀਮ ਕੋਲ ਪਹੁੰਚ ਕੀਤੀ, ਉਹਨਾਂ ਦੇ ਆਧਾਰ ’ਤੇ ਅਕਾਲੀ ਦਲ ਦੇ ਵਫ਼ਦ ਨੇ ਇਹ ਮੁੱਦਾ ਪੰਜਾਬ ਰਾਜ ਚੋਣ ਕਮਿਸ਼ਨ ਰਾਜ ਕਮਲ ਚੌਧਰੀ ਸਾਹਮਣੇ ਚੁੱਕਿਆ ਸੀ।

ਚੀਮਾ ਨੇ ਕਿਹਾ ਕਿ ਅੱਜ ਵੀ ਲੋਕਾਂ ਨੇ ਉਹ ਰਸੀਦਾਂ ਲਿਆਂਦੀਆਂ ਜੋ ਉਹਨਾਂ ਨੂੰ ਰਿਟਰਨਿੰਗ ਅਫਸਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਵੇਲੇ ਦਿੱਤੀਆਂ ਗਈਆਂ ਸਨ। ਉਹਨਾਂ ਕਿਹਾ ਕਿ ਹੁਣ ਰਿਟਰਨਿੰਗ ਅਫਸਰਾਂ ਕੋਲ ਨਾਮਜ਼ਦਗੀ ਪੱਤਰਾਂ ਦਾ ਹਿਸਾਬ ਨਹੀਂ ਹੈ। ਉਹਨਾਂ ਕਿਹਾ ਕਿ ਇਸਦਾ ਮਤਲਬ ਹੈ ਕਿ ਕਾਗਜ਼ਾਂ ਨਾਲ ਛੇੜਖਾਨੀ ਕੀਤੀ ਗਈ ਤੇ ਬਿਨੈਕਾਰਾਂ ਨਾਲ ਧੋਖਾ ਕੀਤਾ ਗਿਆ। ਚੀਮਾ ਨੇ ਕਿਹਾ ਕਿ ਅਕਾਲੀ ਨੇ ਸੂਬਾਈ ਚੋਣ ਕਮਿਸ਼ਨ ਨੂੰ ਇਹ ਵੀ ਚੇਤੇ ਕਰਵਾਇਆ ਕਿ ਉਹਨਾਂ ਵੱਲੋਂ ਧਰਮਕੋਟ ਵਿਚ ਅਕਾਲੀ ਵਰਕਰਾਂ ਨੂੰ ਕਾਗਜ਼ ਦਾਖਲ ਕਰਨ ਤੋਂ ਸਮੂਹਿਕ ਤੌਰ ’ਤੇ ਰੋਕੇ ਜਾਣ ਸਮੇਤ ਦਿੱਤੀਆਂ ਸਾਰੀਆਂ ਸ਼ਿਕਾਇਤਾਂ ’ਤੇ ਢੁੱਕਵੀਂ ਕਾਰਵਾਈ ਕੀਤੀ ਜਾਵੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 
Share this News