ਪੰਜਾਬ ‘ਚ 15 ਅਕਤੂਬਰ ਨੂੰ ਹੋਇਆ ਛੁੁੱਟੀ ਦਾ ਐਲਾਨ! ਪੁਲਿਸ ਨੂੰ ਛੱਡਕੇ ਬਾਕੀ ਸਾਰੇ ਸਰਕਾਰੀ ਅਦਾਰੇ ਤੇ ਸਕੂਲ ਕਾਲਜ ਰਹਿਣਗੇ ਬੰਦ

4676153
Total views : 5508274

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਰਕਾਰ ਨੇ 15 ਅਕਤੂਬਰ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਸੂਬੇ ਦੇ ਹਰ ਤਰ੍ਹਾਂ ਦੇ ਸਰਕਾਰੀ ਅਦਾਰਿਆਂ, ਸਕੂਲਾਂ, ਕਾਲਜਾਂ ਅਤੇ ਹੋਰ ਸਰਕਾਰੀ ਸ਼ਾਖਾਵਾਂ ਵਿੱਚ 15 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਵੱਲੋਂ ਪੰਚਾਇਤੀ ਚੋਣਾਂ ਕਾਰਨ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਸਨ। ਹੁਣ ਸਰਕਾਰ ਨੇ ਪੁਲਿਸ ਵਿਭਾਗ ਨੂੰ ਛੱਡ ਕੇ ਸਾਰੇ ਸਰਕਾਰੀ ਦਫ਼ਤਰ ਬੰਦ ਕਰਨ ਦਾ ਐਲਾਨ ਕੀਤਾ ਹੈ।ਪੰਜਾਬ ਪੁਲਿਸ ਨੇ 15 ਅਕਤੂਬਰ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਹ ਫੈਸਲਾ ਸੂਬੇ ਵਿੱਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਲਿਆ ਗਿਆ ਹੈ। ਅਧਿਕਾਰੀਆਂ ਮੁਤਾਬਕ ਛੁੱਟੀ ਵਿਸ਼ੇਸ਼ ਹਾਲਾਤ ਵਿੱਚ ਹੀ ਦਿੱਤੀ ਜਾਵੇਗੀ, ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

Share this News