Total views : 5508490
Total views : 5508490
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ ਬਾਰਡਰ ਨਿਊਜ ਸਰਵਿਸ
ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਵਿਚ ਹੋਣ ਵਾਲੀਆਂ ਕੁਝ ਪੰਚਾਇਤੀ ਚੋਣਾਂ ’ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਵਿਚ ਇਸ ਸੰਬੰਧੀ 250 ਦੇ ਕਰੀਬ ਪਟੀਸ਼ਨਾਂ ਪਾਈਆਂ ਗਈਆਂ ਸਨ ਅਤੇ ਇਨ੍ਹਾਂ ਪਟੀਸ਼ਨਾਂ ਦੀ ਮੰਗ ’ਤੇ 250 ਥਾਂਵਾਂ ’ਤੇ ਹੋਣ ਵਾਲੀਆਂ ਪੰਚਾਇਤੀ ਚੋਣਾਂ ’ਤੇ ਰੋਕ ਲਗਾ ਦਿੱਤੀ ਗਈ ਹੈ, ਜਦਕਿ ਬਾਕੀ ਥਾਂਵਾਂ ’ਤੇ ਪੰਚਾਇਤੀ ਚੋਣਾਂ ਤੈਅ ਸਮੇਂ ’ਤੇ ਹੀ ਹੋਣਗੀਆਂ।ਜਦਕਿ ਪਟੀਸ਼ਨਾਂ ਵਿਚ ਮੰਗ ਕੀਤੀ ਗਈ ਸੀ ਪੂਰੇ ਪੰਜਾਬ ਵਿਚ ਪੰਚਾਇਤੀ ਚੋਣਾਂ ਨਾ ਕਰਵਾਈਆਂ ਜਾਣ ਪਰ ਇਸ ‘ਤੇ ਅਦਾਲਤ ਨੇ ਇਨਕਾਰ ਕਰਦਿਆਂ ਕਿਹਾ ਜਿਨ੍ਹਾਂ ਪੰਚਾਇਤਾਂ ਦਾ ਮਾਮਲਾ ਹਾਈ ਕੋਰਟ ਵਿਚ ਆਇਆ ਹੈ, ਸਿਰਫ ਉਨ੍ਹਾਂ ਪਿੰਡਾਂ ਵਿਚ ਚੋਣਾਂ ਨਹੀਂ ਹੋਣਗੀਆਂ। ਇਸ ਮਾਮਲੇ ਦੀ ਮੁੜ ਸੁਣਵਾਈ 14 ਅਕਤੂਬਰ ਨੂੰ ਹੋਵੇਗੀ। ਦੱਸ ਦੇਇਏ ਕਿ ਕਰੀਬ 100 ਪਟੀਸ਼ਨਾਂ ‘ਤੇ ਅਦਾਲਤ ਵਿਚ ਕੱਲ੍ਹ ਸੁਣਵਾਈ ਹੋਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-