ਪੰਜਾਬ ਸਰਕਾਰ ਵੱਲੋਂ ਭਲਕੇ 12 ਅਕਤੂਬਰ ਨੂੰ ਦੁਸਹਿਰੇ ਮੌਕੇ ਸੂਬੇ ਭਰ ਦੇ ਸੇਵਾ ਕੇਂਦਰਾਂ ‘ਚ ਛੁੱਟੀ ਦਾ ਐਲਾਨ

4675397
Total views : 5507065

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ ਬਾਰਡਰ ਨਿਊਜ ਸਰਵਿਸ

ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਮਿਤੀ 12 ਅਕਤੂਬਰ, 2024 (ਸ਼ਨਿੱਚਰਵਾਰ) ਨੂੰ ਸੂਬੇ ਭਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ ਸੇਵਾ ਕੇਂਦਰ 12 ਅਕਤੂਬਰ ਨੂੰ ਬੰਦ ਰਹਿਣਗੇ।ਉਨ੍ਹਾਂ ਨਾਲ ਹੀ ਦੱਸਿਆ ਕਿ ਸੂਬੇ ਦੇ ਨਾਗਰਿਕ ਦੁਸਹਿਰੇ ਮੌਕੇ ਆਪਣੇ ਘਰਾਂ ਤੋਂ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਤਹਿਤ 43 ਸੇਵਾਵਾਂ ਦਾ ਲਾਭ ਉਠਾ ਸਕਦੇ ਹਨ।

15 ਅਕਤੂਬਰ ਨੂੰ ਸਾਰੇ ਸਰਕਾਰੀ ਦਫ਼ਤਰ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਦਿਨ ਮੰਗਲਵਾਰ ਨੂੰ ਰਾਜ ਭਰ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਐਲਾਨੀ ਗਈ ਹੈ। ਪੰਜਾਬ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਛੁੱਟੀ ਚੰਡੀਗੜ੍ਹ ਸਥਿਤ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਵੀ ਲਾਗੂ ਹੋਵੇਗੀ।

ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News